ਡੀ ਟੀ ਐਫ਼ ਆਗੂਆਂ ‘ਅਤੇ ਕੰਪਿਊਟਰ ਅਧਿਆਪਕਾਂ ਤੇ ਕੇਸ ਦਰਜ ਕਰਨ ਦੀ ਨਿਖੇਧੀ  = ਦਰਜ਼ ਕੀਤੇ ਕੇਸ ਵਾਪਿਸ ਲਏ ਜਾਣ-(ਡੀ ਟੀ ਐਫ਼. ਪੰਜਾਬ)  

Spread the love
ਮੋਗਾ,11ਜੁਲਾਈ (ਪ ਪ)– ਜਮਹੂਰੀ ਅਧਿਆਪਕ ਜਥੇਬੰਦੀ ਪੰਜਾਬ ਨੇ ਸੰਘਰਸ਼ ਵਿੱਚ ਸ਼ਾਮਿਲ ਜ਼ਿਲਾ ਸੰਗਰੂਰ ਦੇ ਡੀ ਟੀ ਐਫ਼ ਆਗੂਆਂ ਅਤੇ ਕੰਪਿਊਟਰ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਕੇਸ ਦਰਜ਼ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ|ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2025 ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ । ਜਮਹੂਰੀ ਅਧਿਆਪਕ ਜਥੇਬੰਦੀ ਦੇ ਸਾਬਕਾ ਸੂਬਾ ਸਕੱਤਰ ਬਲਬੀਰ ਚੰਦ ਲੌਂਗੋਵਾਲ ਅਤੇ ਜ਼ਿਲਾ ਪ੍ਰਧਾਨ ਦਾਤਾ ਸਿੰਘ ਨਮੋਲ ਆਪਣੇ ਸਾਥੀਆਂ ਸਮੇਤ ਕੰਪਿਊਟਰ ਅਧਿਆਪਕਾਂ ਦੀ ਰੈਗੂਲਰ ਕਰਨ ਲਈ ਯੋਗ ਮੰਗ ਤੇ ਲਗਾਏ ਗਏ ਧਰਨੇ ਵਿੱਚ ਸ਼ਾਮਲ ਹੋਏ ਸਨ ।ਸੰਗਰੂਰ ਪੁਲਿਸ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਚਾਰ ਆਗੂਆਂ ਅਤੇ ਡੀ ਟੀ ਐਫ਼ ਦੇ 2 ਆਗੂਆਂ ਖਿਲਾਫ ਪਟਿਆਲਾ-ਧੂਰੀ ਰੋਡ ਤੇ ਧਰਨਾ ਦੇਣ ਕਾਰਨ ਪਰਚਾ ਦਰਜ਼ ਕੀਤਾ ਹੈ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦੀ ਤਰਜ਼ ਤੇ ਚੱਲਦਿਆਂ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਕੇ ਜ਼ੁਬਾਨਬੰਦੀ ਕਰਨ ਲੱਗੀ ਹੋਈ ਹੈ। ਸੱਤਾ ਤੋਂ ਪਹਿਲਾਂ ਆਪ ਸਰਕਾਰ ਦੇ ਆਗੂ ਖ਼ੁਦ ਧਰਨਿਆਂ ਵਿੱਚ ਸ਼ਮੂਲੀਅਤ ਕਰਦੇ ਸਨ ਅਤੇ ਇਨ੍ਹਾਂ ਅਧਿਆਪਕਾਂ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਸਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸਿੰਘ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਿੰਘ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਸਿੰਘ ਮੁਕਤਸਰ ਸਾਹਿਬ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਕਿ ਇਸੇ ਤਰਾਂ ਹੀ 2023 ਵਿੱਚ ਮਾਨਸਾ ਵਿਖੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦੇਣ ਜਾ ਰਹੇ ਡੀ. ਟੀ. ਐਫ਼. ਦੇ ਜ਼ਿਲਾ ਪ੍ਰਧਾਨ ਕਰਮਜੀਤ ਤਾਮਕੋਟ, ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂ ਦਰਸ਼ਨ ਅਲੀਸ਼ੇਰ ਸਮੇਤ 158 ਅਧਿਆਪਕਾਂ,ਠੇਕਾ ਕਾਮਿਆਂ, ਬੇਰੁਜ਼ਗਾਰਾ ਉੱਪਰ ਕੇਸ ਦਰਜ ਕੀਤਾ ਹੈ ਜੋ ਕਿ ਪ੍ਰਸਾਸ਼ਨ ਵੱਲੋਂ ਅਨੇਕਾਂ ਵਾਰ ਰੱਦ ਕਰਨ ਦਾ ਵਾਅਦਾ ਕਰ ਕੇ ਰੱਦ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ ਕਰਨਾ ਲੋਕਾਂ ਦਾ ਸੰਵਿਧਾਨਕ ਹੱਕ ਹੈ ਜਿਸ ਸੰਵਿਧਾਨ ਦੀ ਸਹੁੰ ਚੁੱਕਕੇ ਸੱਤਾ ਦਾ ਸੁੱਖ ਭੋਗਦੇ ਹਨ ਉਸੇ ਸੰਵਿਧਾਨ ਅੱਖੋਂ ਪਰੋਖੇ ਕਰਦਿਆਂ ਸੰਘਰਸ਼ ਕਰਦੇ ਅਧਿਆਪਕਾਂ, ਬੇਰੁਜ਼ਗਾਰਾਂ, ਕਿਸਾਨਾਂ ਅਤੇ ਮਜ਼ਦੂਰ ਆਗੂਆਂ ਉੱਪਰ ਝੂਠੇ ਕੇਸ ਪਾਏ ਜਾ ਰਹੇ ਹਨ। ਉਨਾਂ ਮੰਗ ਕੀਤੀ ਕਿ ਸਰਕਾਰ ਇਹ ਕੇਸ ਤੁਰੰਤ ਵਾਪਸ ਲਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *