ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰ ਤੱਕ ਲੈ ਕੇ ਜਾਣਾ – ਹਰਭਜਨ ਸਿੰਘ ਈਟੀਓ  ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਿੰਡ ਨੰਗਲ ਦਿਆਲ ਸਿੰਘ ਅਤੇ ਬੰਮਾ ਵਿਖੇ ਲੋਕਾਂ ਨਾਲ ਕੀਤੀ ਸਿੱਧੀ ਗੱਲਬਾਤ, ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਦਿੱਤੇ ਹੱਲ ਦੇ ਨਿਰਦੇਸ਼

Spread the love
ਅੰਮ੍ਰਿਤਸਰ, 11 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨੰਗਲ ਦਿਆਲ ਸਿੰਘ ਅਤੇ ਪਿੰਡ ਬੰਮਾ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਦਿਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ ਕਿ ਸਰਕਾਰ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦਾ ਹੱਲ ਕਰੇਗੀ, ਉਸ ਨੂੰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਨਦੇਹੀ ਨਾਲ ਸਾਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਜਨ-ਪੱਖੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤ ਦਿਵਾਉਣਗੇ। ਸ੍ਰੀ ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਦੇ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *