ਯਕਸ਼ ਦੇਵਤਾ ਮੰਦਰ ਕਮੇਟੀ ਵੱਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ

Spread the love
 ਨੂਰ ਪੁਰ ਬੇਦੀ ਦਲਜੀਤ ਚਨੋੌਲੀ : ਪਵਿੱਤਰ ਸ੍ਰੀ ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਨੂੰ ਸਮਰਪਿਤ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ, ਪਿੰਡ ਰੈਂਸੜਾ ਨੇ ਮਨੁੱਖਤਾ ਅਤੇ ਧਾਰਮਿਕ ਸੇਵਾ ਦੀ ਵਿਲੱਖਣ ਮਿਸਾਲ ਪੇਸ਼ ਕਰਦਿਆਂ ਅਮਰਨਾਥ ਯਾਤਰਾ ਲੰਗਰ ਕਮੇਟੀ ਨੂੰ 82 ਹਜ਼ਾਰ ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ। ਇਹ ਰਾਸ਼ੀ ਬਾਲਟਾਲ ਰੋਡ ਸਥਿਤ ਪਿੰਡ ਮਨੀ (ਕਸ਼ਮੀਰ) ਵਿਖੇ ਲਗਾਏ ਜਾਣ ਵਾਲੇ ਵਿਸ਼ਾਲ ਲੰਗਰ ਵਿੱਚ ਫਿਲਟਰ ਪਾਣੀ ਦੀ ਸੇਵਾ ਲਈ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਚੜਤਗੜ੍ਹ ਅਤੇ ਊਨਾ ਖੇਤਰ ਦੀ ਸੰਗਤ ਵੱਲੋਂ ਹਰ ਸਾਲ ਸ੍ਰੀ ਅਮਰਨਾਥ ਯਾਤਰਾ ਦੌਰਾਨ ਬਾਲਟਾਲ ਰੂਟ ‘ਤੇ ਵਿਸ਼ਾਲ ਭੰਡਾਰਾ ਲਗਾਇਆ ਜਾਂਦਾ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਨੂੰ ਲੰਗਰ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਯਕਸ਼ ਦੇਵਤਾ ਬ੍ਰਹਮ ਸਾਗਰ ਮੰਦਰ ਕਮੇਟੀ ਰੈਂਸੜਾ ਦੇ ਮੈਂਬਰਾਂ ਨੇ ਦਾਨ ਰਾਸ਼ੀ ਅਮਰਨਾਥ ਯਾਤਰਾ ਲੰਗਰ ਕਮੇਟੀ ਦੇ ਨੁਮਾਇੰਦਿਆਂ ਨੂੰ ਸੌਂਪਦਿਆਂ ਕਿਹਾ ਕਿ ਸਨਾਤਨ ਧਰਮ ਵਿੱਚ ਸ੍ਰੀ ਅਮਰਨਾਥ ਯਾਤਰਾ ਦਾ ਵਿਸ਼ੇਸ਼ ਮਹੱਤਵ ਹੈ। ਹਰ ਸਾਲ ਲੱਖਾਂ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਪਹੁੰਚਦੇ ਹਨ ਅਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਮੰਨਿਆ ਜਾਂਦਾ ਹੈ।ਕਮੇਟੀ ਮੈਂਬਰਾਂ ਨੇ ਕਿਹਾ ਕਿ ਯਾਤਰੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਸਮੂਹ ਸੰਗਤ ਨੂੰ ਵੀ ਧਾਰਮਿਕ ਅਤੇ ਸਮਾਜਿਕ ਸੇਵਾ ਦੇ ਅਜਿਹੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ, ਤਾਂ ਜੋ ਮਨੁੱਖਤਾ ਦੀ ਸੇਵਾ ਦੀ ਇਹ ਪਰੰਪਰਾ ਲਗਾਤਾਰ ਜਾਰੀ ਰਹੇ।ਫੋਟੋ ਕੈਪਸ਼ਨ: ਮੰਦਰ ਕਮੇਟੀ ਰੈਂਸੜਾ ਦੇ ਮੈਂਬਰ ਅਮਰਨਾਥ ਯਾਤਰਾ ਲੰਗਰ ਕਮੇਟੀ ਦੇ ਮੈਂਬਰਾਂ ਨੂੰ ਦਾਨ ਰਾਸ਼ੀ ਭੇਟ ਕਰਦੇ ਹੋਏ
  • Related Posts

    ਜ਼ਿਲ੍ਹਾ ਫ਼ਾਜ਼ਿਲਕਾ ਦੇ ਹਲਕਾ ਬੱਲੂਆਣਾ ਅਬੋਹਰ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਚੇਤਨਾ ਸੰਘ ਵੱਲੋਂ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ

    Spread the love

    Spread the love ਪੱਟੀ ਸਦੀਕ, 11 ਜੁਲਾਈ (ਬਲਕਰਨ ਸਿੰਘ ਮਸ਼ਾਲ)- ਨਸ਼ਾ ਮੁਕਤੀ ਚੇਤਨਾ ਸੰਘ ਦੇ ਪ੍ਰਾਂਤ ਸਹਿ-ਸੰਯੋਜਕ ਡਾ. ਅਮਿਤ ਕਾਂਸਲ ਅਤੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਜਸਪ੍ਰੀਤ…

    ਪ੍ਰਕਾਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਦਿਹਾੜੇ ਨੂੰ ਸਮਰਪਿਤ  6ਵਾਂ ਸੈਮੀਨਾਰ ਅੱਜ 

    Spread the love

    Spread the love ਕਪੂਰਥਲਾ, 11 ਜੁਲਾਈ ( ਕੌੜਾ )- ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਰਜਿ ਪੰਜਾਬ ਵਲੋਂ ਕਰਵਾਏ ਜਾ ਰਹੇ ਸੈਮੀਨਾਰਾਂ…

    Leave a Reply

    Your email address will not be published. Required fields are marked *