ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ( ਰਜਿ ਨੰ 36) ਪੰਜਾਬ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ  ਦਰਜਾ ਚਾਰ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ ਸਮੇਤ ਹੋਰ ਮੰਗਾਂ ਤੇ ਕੀਤੀ ਗੰਭੀਰ ਚਰਚਾ 

Spread the love
ਬਠਿੰਡਾ, 10 ਜੁਲਾਈ (ਸੁਰਿੰਦਰਪਾਲ ਸਿੰਘ):ਪੀ ਡਬਲਿਊ ਡੀ ਭਵਨ ਤੇ ਮਾਰਗ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਸਿੰਚਾਈ ਤੇ ਡਰੇਨਜ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਨੰਬਰ 36 ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ  ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਚਰਾਣੀ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਖ ਵੱਖ ਜਿਲ੍ਹਿਆਂ ਤੋਂ ਸੂਬਾਈ ਤੇ ਬਰਾਂਚ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਜਥੇਬੰਦੀ ਦੀ ਐਜੈਕਟਿਵ ਕਮੇਟੀ ਦਾ ਵਿਸਥਾਰ ਕੀਤਾ ਗਿਆ ਜਿਸ ਵਿੱਚ ਪ੍ਰਸ਼ੋਤਮ ਸਿੰਘ ਚੋਹਾਨ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਅਬੋਹਰ ਨੂੰ ਮੀਤ ਪ੍ਰਧਾਨ, ਆਦਿ ਨੂੰ ਨਿਯੁਕਤ ਕੀਤਾ ਗਿਆ ।ਮੀਟਿੰਗ ਵੀ 6 ਮੈਂਬਰੀ ਡੈਪੂਟੇਸ਼ਨ ਕਮੇਟੀ ਦਾ ਗੱਠਨ ਕੀਤਾ ਗਿਆ।ਜਿਸ  ਸੂਬਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਤੋਂ ਇਲਾਵਾ ਹਰਜਿੰਦਰ ਪਾਲ ਸੁਨਾਮ ਬਲਵਿੰਦਰ ਸਿੰਘ ਢਿੱਲੋਂ ਸੁਨਾਮ ਅਵਤਾਰ ਸਿੰਘ ਨਾਗਰਾ ਤਰਸੇਮ ਸਿੰਘ ਅਬੋਹਰ ਆਗੂ ਸ਼ਾਮਿਲ ਕੀਤੇ ਗਏ ।ਮੀਟਿੰਗ ਵਿੱਚ ਦਰਜਾ ਤਿੰਨ ਤੇ ਚਾਰ ਫੀਲਡ ਮੁਲਾਜ਼ਮਾਂ ਦੀਆਂ ਪ੍ਰਮੋਸ਼ਨਾਂ, ਵਿਭਾਗ ਵਿੱਚ ਲੰਮਾ ਸਮੇਂ ਤੋਂ ਕੰਮ ਕਰਦੇ ਇਨਲਿਸਟਮੈਟ,  ਆਟਸੋਰਸਿੰਗ  ਕਾਮਿਆਂ ਨੂੰ ਵਿਭਾਗ ਵਿੱਚ ਰੈਗੂਲਰ ਕਰਨ, ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ,ਦਰਜਾ ਚਾਰ ਮੁਲਾਜ਼ਮਾਂ ਦਾ ਜਬਰੀ ਕੱਟਿਆ ਜਾ ਰਿਹਾ ਸਪੈਸ਼ਲ ਇੰਕਰੀਮੈਂਟ, ਡਵੀਜ਼ਨ ਬਠਿੰਡਾ ਦੇ ਫੀਲਡ ਮੁਲਾਜ਼ਮਾਂ ਦੀਆਂ ਰੁੱਕਿਆ ਤਨਖ਼ਾਹਾਂ ਜਾਰੀ ਕਰਵਾਉਣ ਆਦਿ ਮੰਗਾਂ ਤੇ ਵਿਸਥਾਰ ਪੂਰਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਿਭਾਗੀ ਮੁਖੀ ਸਮੇਤ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਵੱਲੋਂ ਮੰਨੀਆਂ ਵਿਭਾਗੀ ਮੰਗਾ ਨੂੰ ਅਮਲ ਦੇ ਵਿੱਚ ਲਾਗੂ ਕਰਾਉਣ ਲਈ ਵਿਭਾਗੀ ਜਥੇਬੰਦੀਆਂ ਦੇ ਅਧਾਰਿਤ ਬਣੀ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਸਮੇਤ ਅਧਿਕਾਰੀਆਂ ਨੂੰ ਡੈਪੂਟੇਸ਼ਨਾਂ ਰਾਹੀਂ ਮੰਗ ਪੱਤਰ ਦੇਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜਥੇਬੰਦੀ ਦਾ ਹੋਰ ਵਿਸਥਾਰ ਕਰਨ ਲਈ , ਸਾਂਝੇ ਸੰਘਰਸ਼ਾਂ ਨੂੰ ਮਜਬੂਤ ਕਰਨ ਲਈ  ਵਿਉਂਤਬੰਦੀ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਸੰਘਰਸ਼ਾਂ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਰਾਹੀਂ ਜਥੇਬੰਦੀ ਦੀਆਂ ਸਾਰੀਆਂ ਬਰਾਂਚਾਂ ਭਰਵੀਂ  ਸ਼ਮੂਲੀਅਤ ਕਰਨਗੀਆਂ। ਮੀਟਿੰਗ ਵਿੱਚ ਪੰਜਾਬ ਦੇ ਸਮੁੱਚੇ ਸਫਾਈ ਸੇਵਕਾਂ ਵੱਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਹੜਤਾਲ ਦੀ ਡਟਵੀਂ ਹਮਾਇਤ ਕਰਦਿਆਂ ਇਹਨਾਂ ਕਾਮਿਆਂ ਦੇ ਘੋਲਾਂ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ।ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ, ਕੱਚੇ ਕਾਮਿਆਂ  ਵੱਲੋਂ ਰੈਗੂਲਰ ਹੋਣ ਲਈ ਕੀਤੇ ਜਾ ਰਹੇ ਸੰਘਰਸ਼ਾਂ, ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸੂਬਾਈ ਆਗੂ ਅਸ਼ੋਕ ਸ਼ਰਮਾ ਬਠਿੰਡਾ ਭੂਸ਼ਣ ਗੋਇਲ ਮਾਨਸਾ ਉਮੇਦ ਸਿੰਘ ਬਿਸ਼ਟ, ਸੁਖਵਿੰਦਰ ਗੰਗਾ  ਉਂਕਰ ਯਾਦਵ ਫਤਿਹਗੜ੍ਹ ਸਾਹਿਬ ਤੇ ਰੋਪੜ ਮੋਹਾਲੀ ਤੋਂ ਤਰਲੋਚਨ ਸਿੰਘ ਬਲਜੀਤ ਸਿੰਘ ਹਿੰਦੂ ਅਤੇ ਸੁਖਰਾਮ ਕਾਲੇਵਾਲ ਆਦਿ ਆਗੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *