ਟਰਾਲੇ ਨੇ ਕੱਟ ਤੋਂ ਮੁੜਦੀ ਕਰੇਟਾ ਕਾਰ ਨੂੰ ਮਾਰੀ ਪਿੱਛੋਂ ਟੱਕਰ  ਜਾਨੀ ਨੁਕਸਾਨ ਦਾ ਬਚਾਅ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

Spread the love
ਨਵਾਂਸ਼ਹਿਰ /ਕਾਠਗੜ੍ਹ 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਤਾਜੋਵਾਲ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ  ਤਾਜੋਵਾਲ ਕੱਟ ਨਜਦੀਕ ਇੱਕ ਐਕਸੀਡੈਂਟ ਹੋ ਗਿਆ ਹੈ ਤਾਂ ਉਹਨਾਂ ਤਰੁੰਤ ਮੋਕੇ ਤੇ ਜਾ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਇੱਕ ਕਰੇਟਾ ਕਾਰ ਜਿਸ ਦਾ ਨੰਬਰ ਸੀ ਐਚ 01ਸੀ ਐਕਸ 1009 ਜਿਸ ਨੂੰ ਕੁਨਾਲ ਪੁੱਤਰ ਯਸ਼ਪਾਲ ਵਾਸੀ ਫਤਿਹਪੁਰ ਥਾਣਾ ਕਾਠਗੜ੍ਹ ਜ਼ਿਲਾ-ਸ.ਭ.ਸ ਨਗਰ  ਜੋ ਕਿ ਰੋਪੜ੍ਹ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ਜਦੋ ਇਹ ਕਰੇਟਾ ਕਾਰ ਚਾਲਕ ਤਾਜੋਵਾਲ ਕੱਟ ਤੋਂ ਯੂ ਟਰਨ ਲੈਣ ਲਈ ਕਾਰ ਮੋੜ ਰਿਹਾ ਇਸ ਟੱਕਰ ਟਰਾਲੇ ਨਾਲ ਹੋ ਗਈ ਟਰਾਲੇ ਦਾ ਨੰਬਰ ਪੀ ਬੀ 67ਬੀ 3299 ਜਿਸਨੂੰ ਕਿ ਸੁਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ  ਵਾਸੀ ਘੁਰਕਵਿੰਡ ਜ਼ਿਲਾ – ਤਰਨ ਤਾਰਨ ਚਲਾ ਰਿਹਾ ਸੀ ਜਦੋਂ ਇਹ ਕਾਰ ਅਤੇ ਟਰਾਲਾ ਉਪਰੋਕਤ ਸਥਾਨ ਤੇ ਪਹੁੰਚੇ ਤਾਂ ਟਰਾਲੇ ਵਾਲੇ ਕਾਰ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ  ਜਿਸ ਨਾਲ ਕਰੇਟਾ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋ ਗਿਆ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ।ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਦੀ ਮਦਦ ਨਾਲ ਹਾਦਸਾ ਗ੍ਰਸਤ ਵਾਹਨਾਂ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਗਿਆ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਚੋਕੀ ਆਸਰੋਂ ਨੂੰ ਹਾਦਸੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *