*”ਨਵੀਂ ਲੈਂਡ ਪੂਲਿੰਗ ਨੀਤੀ ਲਾਗੂ ਕਰਨ ‘ਚ ਸਰਕਾਰ ਕਦੇ ਸਫਲ ਨਹੀਂ ਹੋਵੇਗੀ”

Spread the love
*ਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)-  ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਤੇਜ਼ ਹੋ ਗਿਆ ਹੈ। ਮਾਛੀਵਾੜਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ਼ਕਤੀ ਆਨੰਦ ਅਤੇ ਮਾਛੀਵਾੜਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਨੇ ਕਿਹਾ ਹੈ ਕਿ ਕਿਸਾਨ ਅਤੇ ਵਿਰੋਧੀ ਧਿਰਾਂ ਦੇ ਵਿਰੋਧ ਕਾਰਨ ਸਰਕਾਰ ਇਸ ਨੀਤੀ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਕਰ ਸਕੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਕਤੀ ਆਨੰਦ ਨੇ ਕਿਹਾ ਕਿ ਪਿਛਲੇ ਸਾਲ ਵੀ ਕਿਸਾਨਾਂ ਦੇ ਭਾਰੀ ਵਿਰੋਧ ਕਾਰਨ ਸਰਕਾਰ ਨੂੰ ਇਹ ਨੀਤੀ ਵਾਪਸ ਲੈਣੀ ਪਈ ਸੀ। ਹੁਣ ਸਰਕਾਰ ਨੇ ਕੁਝ ਨਵੀਆਂ ਤਬਦੀਲੀਆਂ ਕਰਕੇ ਇਸ ਨੂੰ ਮੁੜ ਲਿਆਂਦਾ ਹੈ, ਪਰ ਕਿਸਾਨਾਂ ‘ਚ ਇਸ ਨੂੰ ਲੈ ਕੇ ਪਹਿਲਾਂ ਨਾਲੋਂ ਵੀ ਵੱਧ ਰੋਸ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਇਸ ਨੀਤੀ ਖਿਲਾਫ ਸੰਘਰਸ਼ ਦੀਆਂ ਤਿਆਰੀਆਂ ‘ਚ ਜੁਟ ਗਈਆਂ ਹਨ।   ਕਪਿਲ ਆਨੰਦ ਨੇ ਦੋਸ਼ ਲਗਾਇਆ ਕਿ ਇਸ ਨੀਤੀ ਰਾਹੀਂ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰਦਸਤੀ ਹਥਿਆਉਣਾ ਚਾਹੁੰਦੀ ਹੈ। ਇਸ ਨਾਲ ਕਿਸਾਨਾਂ ਦੀ ਖੇਤੀ ਅਤੇ ਰੁਜ਼ਗਾਰ ਦੋਵੇਂ ਖਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਨੀਤੀ ਕਿਸਾਨ ਮਾਰੂ ਹੈ ਅਤੇ ਪੰਜਾਬ ਦੀ ਖੇਤੀਬਾੜੀ ਦੇ ਢਾਂਚੇ ਨੂੰ ਤਬਾਹ ਕਰਨ ਦੀ ਸਾਜਿਸ਼ ਹੈ।  ਸ਼ਕਤੀ ਆਨੰਦ ਨੇ ਅੱਗੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਖੇਤੀ ਸੈਕਟਰ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ‘ਚ ਸੌਂਪਣ ਦੀ ਤਿਆਰੀ ਕਰ ਰਹੀਆਂ ਹਨ। ਪਰ ਪੰਜਾਬ ਦਾ ਕਿਸਾਨ ਅਜਿਹਾ ਕਦੇ ਨਹੀਂ ਹੋਣ ਦੇਵੇਗਾ।   ਕਾਂਗਰਸ ਕਿਸਾਨਾਂ ਦੇ ਹਰ ਸੰਘਰਸ਼ ‘ਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਕਾਲੇ ਕਾਨੂੰਨ ਨੂੰ ਵਾਪਸ ਕਰਵਾ ਕੇ ਹੀ ਦਮ ਲਵੇਗੀ।  ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਇਹ ਨੀਤੀ ਵਾਪਸ ਨਾ ਲਈ ਗਈ ਤਾਂ ਪੂਰੇ ਪੰਜਾਬ ‘ਚ ਵੱਡਾ ਅੰਦੋਲਨ ਕੀਤਾ ਜਾਵੇਗਾ।
  • Related Posts

    ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ

    Spread the love

    Spread the loveਬਰਨਾਲਾ 12 ਜੁਲਾਈ 2026 ਮਹਿਲ ਕਲਾਂ ਤੋਂ ਜਗਮੇਲ ਸਿੰਘ ਡਾਇਰੀਵਾਲਾ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ! ਕਾਂਗਰਸੀ ਹਲਕਿਆਂ ਵਿੱਚ ਚਰਚਾ ਤੇਜ਼ ਬਲਵੰਤ ਸਿੰਘ ਸਿੱਧੂ, ਬਰਨਾਲਾ ਮਹਿਲ ਕਲਾਂ ਵਿਧਾਨ ਸਭਾ…

    ਪੰਜਾਬ ਬੇਕਸੂਰ ਨੌਜਵਾਨਾਂ ਤੇ ਕੀਤੇ ਜੁਲਮਾਂ ਦੀ ਕਹਾਣੀ ਨੂੰ ਬਿਆਨ ਕਰਦੀ ਦਲਜੀਤ ਦੋਸਾਂਝ ਦੀ  ਸਤਲੁਜ ਫਿਲਮ ਪਿੰਡ ਚਨੌਲੀ ਦੇ ਗੁਰਦੁਆਰਾ ਸਾਹਿਬ ਵਿਖੇ ਦਿਖਾਈ ਗਈ 

    Spread the love

    Spread the love  ਨੂਰਪੁਰ ਬੇਦੀ ਦਲਜੀਤ ਚਨੌਲੀ (13/07/26) ਪੰਜਾਬ ਦੇ ਬੇਕਸੂਰ ਨੌਜਵਾਨਾਂ ਤੇ ਕੀਤੇ ਗਏ ਅੰਨੇ ਤਸਦ ਨੂੰ ਬਿਆਨ ਕਰਦੀ ਪੰਜਾਬ ਪੁਲਿਸ ਦੇ ਜੁਲਮਾਂ ਦੀ ਕਹਾਣੀ ਭਾਈ ਜਸਵੰਤ ਸਿੰਘ  ਖਾਲੜਾ…

    Leave a Reply

    Your email address will not be published. Required fields are marked *