ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ 2134 ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ ਅਧਿਕਾਰੀਆਂ ਵੱਲੋਂ ਵੱਖ-ਵੱਖ ਕੈਂਪਾਂ ਦਾ ਜਾਇਜ਼ਾ

Spread the love
-ਕਿਹਾ, ਜਿਨ੍ਹਾਂ ਨਾਗਰਿਕਾਂ ਨੇ ਹਾਲੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ, ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ
-ਵੋਟਰਾਂ ਦੀ ਸਹਾਇਤਾ ਲਈ ਬੀਐਲਓ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਰਹੇ ਮੌਜੂਦ
ਅੰਮ੍ਰਿਤਸਰ, 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ 2134 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਸਮੇਤ ਅਧਿਕਾਰੀਆਂ ਨੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਥੇ ਮੌਜੂਦ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨਾਲ ਗੱਲਬਾਤ ਕਰਦਿਆਂ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਵੀ ਜ਼ਿਲ੍ਹੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀਐਲਓ ਮੌਜੂਦ ਰਹਿਣਗੇ, ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਜਾਂ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਗਣਨਾ ਫਾਰਮ ਭਰ ਅਤੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਤੁਰੰਤ ਸੰਪਰਕ ਕਰਨ ਜਾਂ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ, ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *