ਹਰਿਦੁਆਰ ਵਿਖੇ ਤਪਾ  ਧਰਮਸ਼ਾਲਾ ਦੇ ਅਸ਼ੋਕ ਕੁਮਾਰ ਭੂਤ ਬਣੇ ਸਰਬ ਸੰਮਤੀ ਨਾਲ ਪ੍ਰਧਾਨ, 

Spread the love

ਤਪਾ ਮੰਡੀ 12 ਜੁਲਾਈ ( ਗੋਲਡੀ ਵਿਆਸ) ਸ਼ਹਿਰ ਨਿਵਾਸੀਆਂ ਵੱਲੋਂ ਸੀ੍ ਹਰਿਦੁਆਰ ਵਿਖੇ ਚੱਲ ਰਹੀ ਹਰਿਦੁਆਰ ਧਰਮਸ਼ਾਲਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਪ੍ਰਾਚੀਨ ਸਰਾਂ ਮੰਦਰ ਤਪਾ ਵਿਖੇ ਕੀਤੀ ਗਈ ਜਿਸ ਵਿੱਚ ਸਰਬਸੰਮਤੀ ਨਾਲ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਭੂਤ ਨੂੰ ਹਰਿਦਵਾਰ ਧਰਮਸ਼ਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਮੌਕੇ ਨਵ ਨਿਯੁਕਤ ਪ੍ਰਧਾਨ ਅਸ਼ੋਕ ਕੁਮਾਰ ਅਸ਼ੋਕੀ ਭੂਤ ਵੱਲੋਂ ਕਿਹਾ ਗਿਆ ਕਿ ਜੋ ਜਿੰਮੇਵਾਰੀ ਮੈਨੂੰ ਦਿੱਤੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਉਹਨਾਂ ਕਿਹਾ ਕਿ ਧਰਮਸ਼ਾਲਾ ਦੀ ਦਿੱਖ ਵਿੱਚ ਚੌਗੁਣਾ ਵਾਧਾ ਕਰਨ ਲਈ ਉਸ ਨੂੰ ਹੋਰ ਵਧੀਆ ਬਣਾਉਣ ਲਈ ਸ਼ਹਿਰ ਨਿਵਾਸੀਆਂ ਦਾ ਸਾਥ ਦੀ ਅਹਿਮ ਲੋੜ ਲਵਾਂਗਾ ਜਿਸ ਕਰਕੇ ਧਰਮਸ਼ਾਲਾ ਵਿੱਚ ਰਹਿਣ ਵਾਲੇ ਯਾਤਰੀਆਂ ਨੂੰ ਵਧੀਆ ਸਹੂਲਤਾਂ ਮਿਲ ਸਕਣ । ਜੇਕਰ ਯੋਗ ਹੈ ਕਿ ਹਰਿਦੁਆਰ ਧਰਮਸ਼ਾਲਾ ਦੇ ਇਸ ਤੋਂ ਪਹਿਲਾਂ ਡਾਕਟਰ ਗੁਰਦੇਵ ਬਾਂਸਲ ਪ੍ਰਧਾਨ ਸਨ ਜਿਨਾਂ ਦੀ ਥਾਂ ਹੁਣ ਅਸ਼ੋਕ ਕੁਮਾਰ ਭੂਤ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਮੋਹਿਤ ਸਿੰਗਲਾ ,ਡਾਕਟਰ ਗੁਰਦੇਵ ਬਾਂਸਲ, ਸਮਾਜ ਸੇਵੀ ਸੱਤਪਾਲ ਮੌੜ, ਮਨੋਹਰ ਲਾਲ ਮੋਹਰੀ ਮੌੜ ,ਕੈਂਪਾ ਬਾਂਸਲ ,ਪਵਨ ਕੁਮਾਰ ਪੱਬੀ, ਅਸ਼ੋਕ ਕੁਮਾਰ ਮਿੱਤਲ ਜੀਵਨ ਢਿਲਵਾਂ ਤੋਂ ਇਲਾਵਾ ਸ਼ਹਿਰ ਵਾਸੀ ਹਾਜ਼ਰ ਸਨ।

  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *