ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ

Spread the love
ਬਰਨਾਲਾ 12 ਜੁਲਾਈ 2026 ਮਹਿਲ ਕਲਾਂ ਤੋਂ ਜਗਮੇਲ ਸਿੰਘ ਡਾਇਰੀਵਾਲਾ ਦੀ ਦਾਅਵੇਦਾਰੀ ਸਭ ਤੋਂ ਮਜ਼ਬੂਤ! ਕਾਂਗਰਸੀ ਹਲਕਿਆਂ ਵਿੱਚ ਚਰਚਾ ਤੇਜ਼
ਬਲਵੰਤ ਸਿੰਘ ਸਿੱਧੂ, ਬਰਨਾਲਾ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਟਿਕਟ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਰੋਸੇਯੋਗ ਸੂਤਰਾਂ ਮੁਤਾਬਕ ਸੀਨੀਅਰ ਕਾਂਗਰਸੀ ਆਗੂ ਜਗਮੇਲ ਸਿੰਘ ਡਾਇਰੀਵਾਲਾ ਦਾ ਨਾਮ ਸਭ ਤੋਂ ਮਜ਼ਬੂਤ ਦਾਅਵੇਦਾਰਾਂ ਵਿੱਚ ਚੱਲ ਰਿਹਾ ਹੈ। ਸੂਤਰਾਂ ਦਾ ਇਹ ਵੀ ਦਾਅਵਾ ਹੈ ਕਿ ਕਾਂਗਰਸ ਦੇ ਦੋਵੇਂ ਧੜਿਆਂ ਵਿੱਚ ਜਗਮੇਲ ਸਿੰਘ ਦੇ ਨਾਮ ਨੂੰ ਲੈ ਕੇ ਸਕਾਰਾਤਮਕ ਰੁਖ਼ ਹੈ। ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਵੀ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਉਨ੍ਹਾਂ ਦੇ ਨਾਮ ’ਤੇ ਸਹਿਮਤੀ ਪ੍ਰਗਟ ਕੀਤੀ ਗਈ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਚਰਚਾ ਇਹ ਵੀ ਹੈ ਕਿ ਪਾਰਟੀ ਵੱਲੋਂ ਕਰਵਾਏ ਗਏ ਅੰਦਰੂਨੀ ਸਰਵੇਖਣਾਂ ਵਿੱਚ ਜਗਮੇਲ ਸਿੰਘ ਡਾਇਰੀਵਾਲਾ ਨੂੰ ਚੰਗਾ ਹੁੰਗਾਰਾ ਮਿਲਿਆ ਹੈ, ਜਿਸ ਕਾਰਨ ਉਨ੍ਹਾਂ ਦੀ ਦਾਅਵੇਦਾਰੀ ਹੋਰ ਮਜ਼ਬੂਤ ਮੰਨੀ ਜਾ ਰਹੀ ਹੈ। ਜਗਮੇਲ ਸਿੰਘ ਡਾਇਰੀਵਾਲਾ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਇਲਾਕੇ ਵਿੱਚ ਉਨ੍ਹਾਂ ਦੀ ਪਛਾਣ ਇੱਕ ਸਾਦੇ, ਇਮਾਨਦਾਰ ਅਤੇ ਹਰ ਵੇਲੇ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹਨ ਵਾਲੇ ਆਗੂ ਵਜੋਂ ਬਣੀ ਹੋਈ ਹੈ। ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਕਾਰਨ ਵਰਕਰਾਂ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਨੂੰ ਚੰਗਾ ਸਮਰਥਨ ਮਿਲਣ ਦੀ ਗੱਲ ਕਹੀ ਜਾਂਦੀ ਹੈ।ਫਿਲਹਾਲ ਕਾਂਗਰਸ ਪਾਰਟੀ ਰਾਹੁਲ ਗਾਂਧੀ ਵੱਲੋਂ ਹੀਕਿਸੇ ਵੀ ਉਮੀਦਵਾਰ ਦੇ ਨਾਮ ਦਾ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ। ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਵੱਲੋਂ ਹੀਜਾਵੇਗਾ।image0.jpeg
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *