ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ, ਲੋਕ ਮਿਲਣੀ ਪ੍ਰੋਗਰਾਮ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ : ਹਰਭਜਨ ਸਿੰਘ ਈ.ਟੀ.ਓ.

Spread the love
ਜੰਡਿਆਲਾ ਗੁਰੂ/ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਣੀਆਂ, ਛਾਪਾ ਰਾਮ ਸਿੰਘ, ਨਿਜ਼ਾਮਪੁਰ ਅਤੇ ਜੀਵਨ ਪੰਧੇਰ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੇ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।ਇਸ ਮੌਕੇ ਲੋਕ ਮਿਲਣੀ ਪ੍ਰੋਗਰਾਮ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਪਹਿਲ ਲੋਕਾਂ ਨਾਲ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਜਾ ਕੇ ਸਿੱਧਾ ਸੰਵਾਦ ਸਥਾਪਤ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਜਿੱਥੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਦਾ ਪਤਾ ਲੱਗਦਾ ਹੈ, ਉੱਥੇ ਹੀ ਸਰਕਾਰ ਨੂੰ ਲੋਕਾਂ ਦੀ ਸਿੱਧੀ ਅਤੇ ਇਮਾਨਦਾਰ ਫੀਡਬੈਕ ਵੀ ਪ੍ਰਾਪਤ ਹੁੰਦੀ ਹੈ, ਜਿਸ ਦੇ ਆਧਾਰ ‘ਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਂਦਾ ਹੈ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਹੋਰ ਵੱਡੇ ਜਨ ਸਮਰਥਨ ਨਾਲ ਸਫ਼ਲਤਾ ਹਾਸਲ ਕਰੇਗੀ।ਕਾਂਗਰਸ ਪਾਰਟੀ ਦੇ ਅੰਦਰੂਨੀ ਮਾਮਲਿਆਂ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਆਗੂ ਆਪਸੀ ਅਹੁਦਿਆਂ ਅਤੇ ਲੀਡਰਸ਼ਿਪ ਦੀ ਲੜਾਈ ਵਿੱਚ ਹੀ ਉਲਝੇ ਹੋਏ ਹਨ, ਜਦਕਿ ਲੋਕਾਂ ਦੇ ਮੁੱਦੇ ਅਤੇ ਜਨ ਸਮੱਸਿਆਵਾਂ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਨਕਾਰ ਚੁੱਕੇ ਹਨ ਅਤੇ ਇਹ ਪਾਰਟੀ ਮੁੜ ਸੱਤਾ ਵਿੱਚ ਨਹੀਂ ਆ ਸਕੇਗੀ।ਸ਼੍ਰੋਮਣੀ ਅਕਾਲੀ ਦਲ ਬਾਰੇ ਗੱਲ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਹੜੀ ਪਾਰਟੀ ਇੱਕ ਪਰਿਵਾਰ ਤੱਕ ਸੀਮਤ ਹੋ ਕੇ ਰਹਿ ਜਾਵੇ, ਉਹ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕਦੀ। ਉਨ੍ਹਾਂ ਕਿਹਾ ਕਿ ਅਕਾਲੀ ਰਾਜ ਵੇਲੇ ਹੋਈਆਂ ਬੇਅਦਬੀਆਂ ਨੂੰ ਪੰਜਾਬ ਦੇ ਲੋਕ ਅੱਜ ਤੱਕ ਨਹੀਂ ਭੁੱਲੇ। ਉਹਨਾਂ ਕਿਹਾ ਕਿ ਪੰਜਾਬ ਦਾ ਭਵਿੱਖ ਕੇਵਲ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *