ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਬਲਵੰਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

Spread the love
ਬਰਨਾਲਾ ਮਿਤੀ: 12.07.2026 ਪੱਤਰ ਪੇ੍ਰਰਕ   ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਥਾ ਪ੍ਰਕਾਸ਼ ਵਿਖੇ ਸਿਨੀਅਰ ਪੱਤਰਕਾਰ ਅਤੇ ਅਜ਼ਾਦ ਪ੍ਰੈੱਸ ਕਲੱਬ ਬਰਨਾਲਾ ਦੇ ਪ੍ਰਧਾਨ ਅਤੇ  ਮੀਡੀਆ ਇਡਵੈਜਰ ਆਪ ਸ. ਬਲਵੰਤ ਸਿੰਘ ਸਿੱਧੂ ਦਾ ਸੰਤ ਬਾਬਾ ਲਾਲ ਸਿੰਘ ਜੀ ਵੱਲੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਸੰਤ ਬਾਬਾ ਲਾਲ ਸਿੰਘ ਜੀ ਨੇ ਕਿਹਾ ਕਿ ਸਮਾਜ ਵਿੱਚ ਪੱਤਰਕਾਰਤਾ ਦੀ ਅਹਿਮ ਭੂਮਿਕਾ ਹੈ ਅਤੇ ਨਿਰਪੱਖ, ਇਮਾਨਦਾਰ ਅਤੇ ਲੋਕ ਹਿੱਤਾਂ ਨਾਲ ਜੁੜੀ ਪੱਤਰਕਾਰਤਾ ਸਮਾਜ ਨੂੰ ਸਹੀ ਦਿਸ਼ਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ. ਬਲਵੰਤ ਸਿੰਘ ਸਿੱਧੂ ਲੰਬੇ ਸਮੇਂ ਤੋਂ ਸਮਾਜਿਕ, ਧਾਰਮਿਕ ਅਤੇ ਲੋਕ ਭਲਾਈ ਦੇ ਮਸਲਿਆਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਲੋਕਾਂ ਤੱਕ ਪਹੁੰਚਾ ਰਹੇ ਹਨ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।ਸ. ਬਲਵੰਤ ਸਿੰਘ ਸਿੱਧੂ ਨੇ ਇਸ ਸਨਮਾਨ ਲਈ ਸੰਤ ਬਾਬਾ ਲਾਲ ਸਿੰਘ ਜੀ ਅਤੇ ਸਮੂਹ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੱਧ ਸਮਰਪਣ ਅਤੇ ਇਮਾਨਦਾਰੀ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਲੋਕਾਂ ਦੀ ਆਵਾਜ਼ ਨੂੰ ਪੂਰੀ ਨਿਰਪੱਖਤਾ ਨਾਲ ਉਭਾਰਦੇ ਰਹਿਣਗੇ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ ਸ਼ਖਸੀਅਤਾਂ, ਸਮਾਜ ਸੇਵੀਆਂ, ਪੱਤਰਕਾਰ ਭਾਈਚਾਰੇ ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ। ਹਾਜ਼ਰੀਨ ਨੇ ਸ. ਬਲਵੰਤ ਸਿੰਘ ਸਿੱਧੂ ਨੂੰ ਮਿਲੇ ਇਸ ਵਿਸ਼ੇਸ਼ ਸਨਮਾਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

    Spread the love

    Spread the loveਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ…

    Leave a Reply

    Your email address will not be published. Required fields are marked *