ਬਲਾਕ ਦੇ ਵੱਖ ਵੱਖ ਪਿੰਡਾਂ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਜਾਗਰੂਕਤਾ ਸਮਾਗਮ ਆਯੋਜਿਤ

Spread the love

ਬਾਜਾਖਾਨਾ 11 ਜੁਲਾਈ (ਗੁਰਦੀਪ ਸਿੰਘ ਢਿੱਲੋਂ ):-ਸਿਵਲ ਸਰਜਨ, ਫਰੀਦਕੋਟ ਡਾ ਰਮਨਦੀਪ ਸਿੰਗਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਮੁਦਾਇਕ ਸਿਹਤ ਕੇਂਦਰ, ਬਾਜਾਖਾਨਾ ਵਿਖੇ ਡਾ. ਨਵਪ੍ਰੀਤ ਗਰੇਵਾਲ, ਸੀਨੀਅਰ ਮੈਡੀਕਲ ਅਫਸਰ, ਸੀ ਐਚ ਸੀ ਬਾਜਾਖਾਨਾ ਦੀ ਅਗਵਾਈ ਵਿਚ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਬਲਾਕ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਦੇ ਵੱਖ ਵੱਖ ਪਿੰਡਾਂ ਜਿਵੇਂ ਪੰਜਗਰਾਈਂ ਕਲਾਂ, ਔਲਖ, ਰੋਮਾਣਾ ਅਜੀਤ ਸਿੰਘ ਅਤੇ ਬਰਗਾੜੀ ਆਦਿ ਵਿਖੇ ਆਯੋਜਿਤ ਕੀਤੇ ਗਏ। ਡਾ. ਨਵਪ੍ਰੀਤ ਗਰੇਵਾਲ  ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਜਨਸੰਖਿਆ ਵਿਸਫੋਟ ਸਮੁੱਚੇ ਸਮਾਜਿਕ,ਆਰਥਕਿ ਤਾਨੇ ਬਾਨੇ ਅਤੇ ਵਾਤਾਵਰਨ ਨੂੰ ਪ੍ਰਭਾਵਿਤ ਕਰਦਾ ਹੈੇ।ਉਨਾਂ ਨੇ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ 1989 ਤੋਂ ਹਰ ਸਾਲ 11 ਜੁਲਾਈ ਵਿਸ਼ਵ ਜਨਸੰਖਿਆ ਦਿਵਸ ਵਜੋਂ ਮਨਾਇਆ ਜਾਂਦਾ ਹੈ।ਉਹਨਾ ਜਾਣਕਾਰੀ ਦਿੱਤੀ ਕਿ ਭਾਰਤ ਵਿੱਚ ਪਰਿਵਾਰ ਭਲਾਈ ਪ੍ਰੋਗ੍ਰਾਮ ਵਿੱਚ ਪਰਿਵਾਰ ਨਿਯੋਜਨ ਸੇਵਾਵਾਂ ਦੇ ਨਾਲ ਨਾਲ ਬਾਂਝਬੰਦੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨਾਂ ਨੇ ਕਿਹਾ ਕਿ ਲੜਕੀ ਅਤੇ ਲੜਕੇ ਦੀ ਵਿਆਹ ਕਾਨੂਨੀ ਤੌਰ ਤੇ ਯੋਗ ਉਮਰ ਵਿੱਚ ਕਰਨੀ ਚਾਹੀਦੀ ਹੈ।ਉਹਨਾ ਇੱਕ ਸਾਰਥਕ ਕੱਲ ਦੀ ਸ਼ੁਰੂਆਤ, ਪਰਿਵਾਰ ਨਿਯੋਜਨ ਨਾਲ ਹੀ ਹੁੰਦੀ ਹੈ ਅਤੇ ਛੋਟੇ ਪਰਿਵਾਰ ਦੀ ਲੋੜ ਤੇ ਜੋਰ ਦਿੱਤਾ ਜਾਵੇ। ਬਲਾਕ ਨੋਡਲ ਆਈ ਈ ਸੀ ਅਧਿਕਾਰੀਆਂ ਬੀ ਈ ਈ ਫਲੈਗ ਚਾਵਲਾ ਨੇ ਕਿਹਾ ਕਿ ਵੱਧਦੀ ਅਬਾਦੀ ਦੀਆਂ ਲੋੜਾ ਪੂਰੀਆਂ ਕਰਨਾ ਵੱਡੀ ਚੁਨੌਤੀ ਬਣਦੀ ਜਾ ਰਹੀ ਹੈ।ਉਹਨਾ ਜਾਣਕਾਰੀ ਦਿੱਤੀ ਸਮੁੱਚੇ ਪਰਿਵਾਰ ਦੀ ਬਿਹਤਰ ਸਿਹਤ  ਲਈ ਦੋ ਬੱਚਿਆਂ ਵਿੱਚ 03 ਸਾਲ ਦਾ ਅੰਤਰ ਜਰੂਰੀ ਹੈ।ਇਸ ਮੰਤਵ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਰਿਵਾਰ ਨਿਯੋਜਨ ਦੇ ਅਸਥਾਈ ਸਾਧਨ ਜਿਵੇਂ ਨਿਰੋਧ,ਕਾਪਰ ਟੀ, ਓਰਲ ਪਿਲਜ਼ ਆਦਿ ਮੁਫਤ ਉਪਲਬਧ ਹਨ। ਇਸ ਤੋਂ ਇਲਾਵਾ ਅੰਤਰਾ ਟੀਕਾ ਜ਼ਿਲਾ ਹਸਪਤਾਲਾਂ, ਸਬ ਡਵਿਜ਼ਨਲ ਹਸਪਤਾਲਾਂ ਅਤੇ ਸੀ.ਐਚ,ਸੀਜ਼ ਤੇ ਮੁਫਤ ਉਪਲਬਧ ਹਨ।ਪਰਿਵਾਰ ਨਿਯੋਜਨ ਦੇ ਸਥਾਈ ਸਾਧਨ ਜਿਵੇਂ ਨਸਬੰਦੀ ਅਤੇ ਨਲਬੰਦੀ  ਅਪਨਾਉਣ ਵਾਲੇ ਇਸਤਰੀ ਪੁਰਸ਼ਾਂ ਨੂੰ ਸਰਕਾਰ ਵੱਲੋਂ ਮੁਫਤ ਆਪਰੇਸ਼ਨ ਦੇ ਨਾਲ ਨਾਲ ਨਗਦ ਉਤਸ਼ਾਹਿਤ ਰਾਸ਼ੀ ਵੀ ਦਿੱਤੀ ਜਾਂਦੀ ਹੈ।ਇਸ ਮੌਕੇ ਸੀ ਐਚ ਓ ਸੁਖਦੀਪ ਕੌਰ, ਮਪਹਵ ਸੁਖਜੀਤ ਕੌਰ, ਅਮਦੀਪ ਸਿੰਘ, ਸਮੂਹ ਸਿਹਤ ਸੁਪਰਵਾਈਜਰ, ਸੀ ਐਚ ਓ, ਸਿਹਤ ਵਰਕਰ ਤੇ ਕਰਮਚਾਰੀਆਂ ਆਦਿ ਹਾਜਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *