ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਸਿੱਖਿਆ ਪ੍ਰਸਾਰ ਵੈਨ ਚੋਟੀਆਂ ਤੇ ਕੋਟਭਾਈ ਵਿਖੇ ਪਹੁੰਚੀ

Spread the love
ਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਚੋਟੀਆਂ ਅਤੇ ਕੋਠੇ ਦਸ਼ਮੇਸ਼ ਨਗਰ (ਕੋਟਭਾਈ )ਵਿਖੇ ਪਹੁੰਚੀ।ਇਸ ਮੌਕੇ ਦੋਵੇਂ ਪਿੰਡਾਂ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਉਨ੍ਹਾਂ ਦੀ ਬਾਣੀ ਅਤੇ ਮਨੁੱਖਤਾ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।ਸਿੱਖਿਆਵਾ ਪ੍ਰਚਾਰ ਪ੍ਰਸਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਆਪਸੀ ਸਦਭਾਵਨਾ ਅਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਸੰਦੇਸ਼ ’ਤੇ ਆਧਾਰਿਤ ਕਰੀਬ 60 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਇਸ ਡਾਕੂਮੈਂਟਰੀ ਨੂੰ ਬਹੁਤ ਸ਼ਰਧਾ ਅਤੇ ਰੁਚੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਵੀ ਲਿਆ
  • Related Posts

    ਕਪੂਰਥਲਾ ਵਿੱਚ ਭਾਜਪਾ ਦੀ ਮਹੱਤਵਪੂਰਨ ਮੀਟਿੰਗ,ਸੰਗਠਨ ਮੰਤਰੀ ਨੇ ਕੀਤੀ ਸ਼ਿਰਕਤ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵਰਕਰਾਂ ਨੂੰ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨਾ ਚਾਹੀਦਾ ਹੈ-ਸ਼੍ਰੀ ਨਿਵਾਸੁਲੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਵਰਕਰਾਂ ਨੂੰ ਸੇਵਾ,ਸੁਸ਼ਾਸਨ ਅਤੇ ਵਿਕਾਸ ਦਾ ਪ੍ਰਣ ਹਰ ਘਰ ਤੱਕ ਲੈ ਕੇ ਜਾਣਾ ਚਾਹੀਦਾ ਹੈ-ਖੋਜੇਵਾਲ

    Spread the love

    Spread the love ਕਪੂਰਥਲਾ, 12 ਜੁਲਾਈ ( ਕੌੜਾ )- ਵਿਰਾਸਤੀ ਸ਼ਹਿਰ ਦੇ ਪਿੰਡ ਖੋਜੇਵਾਲ ਵਿਖੇ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਮੀਟਿੰਗ।ਇਸ…

    ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਘਰ-ਘਰ ਜਾ ਕੇ ਫਾਰਮ ਭਰਨ ਵਾਲੀਆਂ ਮਹਿਲਾ ਸਖੀਆਂ ਦਾ ਕੀਤਾ ਗਿਆ ਸਨਮਾਨ 

    Spread the love

    Spread the love ਗਿੱਦੜਬਾਹਾ, 12 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)-ਹਲਕਾ ਗਿੱਦੜਬਾਹਾ ਦੇ ਪਿੰਡ ਭਲਾਈਆਣਾ ਵਿਖੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸ: ਬੇਅੰਤ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੀ ਟੀਮ ਦੀ…

    Leave a Reply

    Your email address will not be published. Required fields are marked *