ਚੇਅਰਮੈਨ ਜਲਾਲਪੁਰ ਨੇਂ ਕੀਤੀ ਲੋਕ ਮਿਲਣੀ “ਪੰਜਾਬ ਦਾ ਇੱਕੋ ਨਾਹਰਾ, ਭਗਵੰਤ ਮਾਨ ਦੁਬਾਰਾ “

Spread the love

ਨਵਾਂਸ਼ਹਿਰ /ਕਾਠਗੜ੍ਹ 13 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ )ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਦੋਭਾਲੀ ਮੰਡ ਵਿਖੇ ਖੁਸ਼ੀ ਰਾਮ ਭਾਟੀਆ ਦੇ ਨਿਵਾਸ ‘ਤੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੰਡ ਏਰੀਏ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਦੌਰਾਨ ਜਿੱਥੇ ਇਲਾਕਾ ਨਿਵਾਸੀਆਂ ਨਾਲ ਮੰਡ ਖੇਤਰ ਦੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਅਤੇ ਸਹੂਲਤਾਂ ਦਾ ਵੇਰਵਾ ਸਾਂਝਾ ਕੀਤਾ ਗਿਆ।​ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਹ ਇਤਿਹਾਸਕ ਅਤੇ ਅਧੂਰੇ ਕੰਮ ਪੂਰੇ ਕਰਕੇ ਦਿਖਾਏ ਹਨ, ਜੋ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਅੱਜ ਤੱਕ ਕਦੇ ਨਹੀਂ ਕੀਤੇ ਸਨ। ਉਨ੍ਹਾਂ ਪੂਰੇ ਦਾਅਵੇ ਨਾਲ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ।​ਚੇਅਰਮੈਨ ਜਲਾਲਪੁਰ ਨੇ ਪਿੰਡ ਵਾਸੀਆਂ ਸਾਹਮਣੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕੇ ​ਹਰ ਘਰ ਦੀ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਫ਼ਰੀ ਕਰਕੇ ਹਰ ਵਰਗ ਦੇ ਵਿਅਕਤੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ।18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਬੀਬੀਆਂ-ਭੈਣਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਕੇ ਮਾਣ ਵਧਾਇਆ ਗਿਆ ਹੈ। ​ਪਿਛਲੇ 20 ਸਾਲਾਂ ਵਿੱਚ ਪਹਿਲੀ ਵਾਰ ਮਾਨ ਸਰਕਾਰ ਨੇ 696 ਨਵੀਆਂ ਬੱਸਾਂ ਦਾ ਆਰਡਰ ਦਿੱਤਾ ਹੈ।50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ‘ਤੀਰਥ ਯਾਤਰਾ ਸਕੀਮ’ ਤਹਿਤ ਹਰ ਪਿੰਡ ਤੋਂ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਕੰਢੀ ਏਰੀਏ ਲਈ ‘ਲਿਫਟ ਇਰੀਗੇਸ਼ਨ ਸਕੀਮ’ ਤਹਿਤ ਨਹਿਰੀ ਪਾਣੀ ਪਹੁੰਚਾ ਕੇ ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ।ਪੰਜਾਬ ਵਿੱਚ ‘ਆਮ ਆਦਮੀ ਕਲੀਨਿਕ’ ਅਤੇ ‘ਸਕੂਲ ਆਫ਼ ਐਮੀਨੈਂਸ’ ਵਰਗੀਆਂ ਆਧੁਨਿਕ ਸਹੂਲਤਾਂ ਸਫਲਤਾਪੂਰਵਕ ਚੱਲ ਰਹੀਆਂ ਹਨ।ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਐਲ.ਈ.ਡੀ. ਸਕ੍ਰੀਨਾਂ ਵਾਲੀਆਂ ਵੈਨਾਂ ਰਾਹੀਂ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਉੱਚੇ ਫਲਸਫੇ ਅਤੇ ਸਿੱਖਿਆਵਾਂ ‘ਤੇ ਅਧਾਰਤ 30 ਮਿੰਟ ਦੀ ਵਿਆਪਕ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।​​ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ ‘ ਸਕੀਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ, ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਪਾਸ ਕਰਕੇ ਇਹ ਸਾਬਤ ਕਰ ਦਿੱਤਾ ਗਿਆ ਹੈ ਕਿ ਹੁਣ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਅਖੀਰ ਵਿੱਚ ਉਨ੍ਹਾਂ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।​ਇਸ ਮੌਕੇ ਖੁਸ਼ੀ ਰਾਮ ਭਾਟੀਆ, ਤੇਲੂ ਰਾਮ, ਗੁਰਮੇਲ ਚੰਦ, ਮੋਹਨ ਲਾਲ, ਜਸਬੀਰ ਭਾਟੀਆ, ਅਸ਼ੋਕ ਕੁਮਾਰ, ਕਿੰਦਰ ਪੰਚ, ਬਿੱਟੂ ਹੱਕਲਾ , ਸ਼ਮਸ਼ੇਰ ਸਿੰਘ, ਰੇਵਲ ਸਿੰਘ, ਦੇਵ ਰਾਜ ਸਰਪੰਚ, ਅਵਤਾਰ ਸਿੰਘ, ਰਾਜ ਕੁਮਾਰ ਭਾਟੀਆ, ਹਰਮੇਸ਼ ਲਾਲ ਪੋਲਾ, ਕਮਲਜੀਤ ਪੰਚ, ਬੀਰ ਨਾਥ, ਕਰਨ, ਰੋਬਿਨ ਅਤੇ ਵਿਸ਼ਾਲ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *