ਨਾਮਜਦਗੀਆਂ ਰੱਦ ਕਰਨ ਦੇ ਵਿਰੋਧ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ 

Spread the love

 ਰੋਸ਼ ਪ੍ਰਦਰਸ਼ਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਬੀਡੀਪੀਓ ਦਫਤਰ ਪਹੁੰਚਿਆ

ਮਾਛੀਵਾੜਾ ਸਾਹਿਬ, 14 ਦਸੰਬਰ (ਸੁੱਚਾ ਬੰਗੜ) ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਸਨ। ਬੀਤੇ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਪਹਿਲਾਂ ਪਹਿਲਾਂ ਉਮੀਦਵਾਰਾਂ ਦੇ ਨਾਂਵਾਂ ਦੀ ਸੂਚੀ ਪ੍ਰਸ਼ਾਸਨ ਵੱਲੋਂ ਲਗਾਈ ਜਾਣੀ ਸੀ ਪਰ ਵਿਰੋਧੀ ਪਾਰਟੀਆਂ ਨੂੰ ਇਸ ਦੀ ਸੂਚਨਾ ਮਿਲੀ ਕਿ ਕੋਈ ਨਾ ਕੋਈ ਸੱਤਾਧਾਰੀ ਸਰਕਾਰ ਧੱਕਾ ਕਰੇਗੀ। ਦੇਰ ਸ਼ਾਮ ਜਦੋਂ ਲਿਸਟ ਜਾਰੀ ਹੋਈ ਤਾਂ ਕਈ ਉਮੀਦਵਾਰਾਂ ਦੇ ਨਾਮ ਤੇ ਓਬਜੈਕਸ਼ਨ ਅਲੱਗ ਗਈ ਸੀ ਤਾਂ ਉਸ ਨੂੰ ਦੇਖਦੇ ਹੋਏ ਹੰਗਾਮਾ ਹੋ ਗਿਆ। ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਪ੍ਰਸ਼ਾਸ਼ਨ ਨੇ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ। ਇਸ ‘ਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਸ਼ਾਮਲ ਸਨ। ਚੋਣ ਅਧਿਕਾਰੀ ਵੱਲੋਂ ਪੱਤਰ ਰੱਦ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ‘ਚ ਰੋਸ ਫੈਲ ਗਿਆ ਅਤੇ ਉਨ੍ਹਾਂ ਨੇ ਅੱਜ ਸਵੇਰੇ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ। ਇਸ ‘ਚ ਸੈਂਕੜੇ ਦੀ ਗਿਣਤੀ ‘ਚ ਔਰਤਾਂ ਅਤੇ ਪੁਰਸ਼ ਸ਼ਾਮਲ ਹੋਏ। ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਰੋਸ ਮੁਜ਼ਾਹਰਾ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਬੀ. ਡੀ. ਪੀ. ਓ. ਦਫ਼ਤਰ ਜਿੱਥੇ ਕਿ ਚੋਣ ਅਧਿਕਾਰੀ ਬੈਠਦੇ ਸਨ, ਉੱਥੇ ਜਾ ਕੇ ਪੁੱਜਿਆ ਅਤੇ ਉੱਥੇ ਧਰਨਾ ਲਾ ਦਿੱਤਾ।ਧਰਨੇ ਦੀ ਅਗਵਾਈ ਕਰ ਰਹੇ ਹਲਕਾ ਸਮਰਾਲਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਢਿੱਲੋ ਅਤੇ ਭਾਜਪਾ ਵੱਲੋਂ ਜ਼ਿਲ੍ਹਾ ਪ੍ਰਧਾਨ ਚੀਮਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਲੋਕਾਂ ‘ਚ ਬਹੁਤ ਰੋਸ ਹੈ। ਉਕਤ ਆਗੂ ਨੇ ਕਿਹਾ ਕਿ ਜਿਹੜੇ ਚੋਣ ਅਧਿਕਾਰੀ ਸਰਕਾਰ ਨੇ ਲਾਏ ਹਨ, ਉਨ੍ਹਾਂ ਦੇ ਅਸੀਂ ਸਾਰੇ ਆਂਕੜੇ ਇਕੱਠੇ ਕਰਾਂਗੇ ਅਤੇ ਨਾਮਜ਼ਦਗੀ ਪੱਤਰ ਰੱਦ ਕਿਉਂ ਕੀਤੇ ਗਏ, ਉਸ ਦੀ ਵੀ ਜਾਂਚ ਕਰਾਵਾਵਾਂਗੇ। ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਉਹ ਇਹ ਇਸ ਧੱਕੇਸ਼ਾਹੀ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਇੰਨੀ ਵੱਡੀ ਗਿਣਤੀ ‘ਚ ਵਿਰੋਧੀ ਸਿਆਸੀ ਪਾਰਟੀ ਦੇ ਸੱਤਾ ਸਰਕਾਰ ਨੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹੋਣ। ਹਲਕਾ ਸਮਰਾਲਾ ਤੋਂ ਕਾਂਗਰਸ

ਪਾਰਟੀ ਦੇ ਰਾਜਾ ਗਿੱਲ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਕਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ ਪਰ ਜਿੱਥੇ ਵੀ ਕਰੀਬ 8 ਵਾਰਡ ਹਨ, ਉੱਥੇ ਅਸੀਂ ਚੋਣ ਪੂਰੀ ਤਨਦੇਹੀ ਨਾਲ ਲੜਾਂਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ‘ਚ ਪੂਰਾ ਰੋਸ ਹੈ ਕਿ ਇਨ੍ਹਾਂ ਨੇ ਧੱਕੇਸ਼ਾਹੀ ਕਰਕੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਕਾਂਗਰਸ ਪਾਰਟੀ ਦੀ ਉਮੀਦਵਾਰਾਂ ਨੂੰ ਜਿਤਾ ਕੇ ਛੱਡਣਗੇ।

  • Related Posts

    ਲੋਕ ਹਿੱਤ ਮਿਸ਼ਨ ਦੀ ਇਲਾਕੇ ਦੇ ਮੁੱਦਿਆ ਸਬੰਧੀ ਮਾਜਰੀ ਬਲਾਕ ਵਿਖੇ ਵਿਸ਼ੇਸ ਮੀਟਿੰਗ ਹੋਈ

    Spread the love

    Spread the loveਨਿਊ ਚੰਡੀਗੜ੍ਹ, 8 ਅਗਸਤ (ਬਜੀਦਪੁਰ) -ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦੀ ਇਲਾਕੇ ਦੇ ਮੁੱਦਿਆ ਅਤੇ ਸ਼ਨਾਖ਼ਤੀ ਕਾਰਡਾਂ ਸਬੰਧੀ ਵਿਸ਼ੇਸ ਮੀਟਿੰਗ ਮਾਜਰੀ ਬਲਾਕ ਵਿਖੇ ਹੋਈ। ਇਸ ਸਬੰਧੀ ਗੁ. ਸਾਹਿਬ…

    ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਡੀ ਟੀ ਐੱਫ ਵੱਲੋਂ ਬਿਨਾਂ ਦੇਰੀ ਦੇ ਕੀਤੇ ਜਾਣ ਦੀ ਮੰਗ 1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ – ਡੀ ਟੀ ਐੱਫ

    Spread the love

    Spread the love ਕਪੂਰਥਲਾ, 15 ਜੁਲਾਈ (ਕੌੜਾ )- ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ…

    Leave a Reply

    Your email address will not be published. Required fields are marked *