ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ ਏਅਰ ਕੰਡੀਸ਼ਨਰ ਭੇਟ

Spread the love

ਪੱਟੀ ਸਦੀਕ, 13 ਜੁਲਾਈ ਯ(ਬਲਕਰਨ ਸਿੰਘ ਮਸ਼ਾਲ)- ਸਿੱਖਿਆਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਨਿਰੰਤਰ ਯੋਗਦਾਨ ਪਾਉਂਦਿਆਂ ਨਵੀਂ ਉਮੰਗ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹੂਲਤ ਲਈ ਇੱਕ ਏਅਰ ਕੰਡੀਸ਼ਨਰ (ਏ.ਸੀ) ਭੇਟ ਕੀਤਾ ਗਿਆ।ਸਕੂਲ ਪਹੁੰਚਣ ‘ਤੇ ਸੰਸਥਾ ਦੇ ਸਮੂਹ ਮੈਂਬਰਾਂ ਦਾ ਮੁੱਖ ਅਧਿਆਪਕ ਸ੍ਰੀ ਆਤਮਾ ਰਾਮ ਅਤੇ ਸਕੂਲ ਸਟਾਫ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ।ਮੁੱਖ ਅਧਿਆਪਕ ਸ੍ਰੀ ਆਤਮਾ ਰਾਮ ਨੇ ਨਵੀਂ ਉਮੰਗ ਵੈਲਫੇਅਰ ਸੋਸਾਇਟੀ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਹੋਰ ਵਧੀਆ ਸਿੱਖਣ-ਸਿਖਾਉਣ ਦਾ ਮਾਹੌਲ ਪ੍ਰਾਪਤ ਹੋਵੇਗਾ ਅਤੇ ਹੋਰ ਸੰਸਥਾਵਾਂ ਵੀ ਸਮਾਜ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਹੋਣਗੀਆਂ।ਇਸ ਮੌਕੇ ਐਸ.ਬੀ.ਆਈ. ਲਾਈਫ ਅਬੋਹਰ ਦੀ ਬ੍ਰਾਂਚ ਮੈਨੇਜਰ ਮਮਤਾ ਰਾਣੀ ਨੇ ਸਕੂਲ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਸ਼ਲਾਘਾਯੋਗ ਵਿਕਾਸ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਮਾਡਲ ਹਾਈ ਸਕੂਲ, ਅਬੋਹਰ ਨੇ ਸਿੱਖਿਆ, ਅਨੁਸ਼ਾਸਨ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਨਵੀਂ ਉਮੰਗ ਵੈਲਫੇਅਰ ਸੋਸਾਇਟੀ ਭਵਿੱਖ ਵਿੱਚ ਵੀ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੇ ਹਿੱਤ ਲਈ ਆਪਣਾ ਸਹਿਯੋਗ ਲਗਾਤਾਰ ਜਾਰੀ ਰੱਖੇਗੀ।ਇਸ ਮੌਕੇ ਜਸਵੀਰ ਸਿੰਘ ਬਰਾੜ, ਚੰਦਨ ਵਰਮਾ, ਸੈਂਟਰ ਹੈੱਡ ਟੀਚਰ ਭਗਵੰਤ ਭਟੇਜਾ, ਪਵਨ ਜੁਨੇਜਾ, ਹਰਸ਼ਿਤਾ, ਸੰਜੇ ਚਾਵਲਾ ਅਤੇ ਬਾਬੂ ਰਾਮ ਸਮੇਤ ਸੰਸਥਾ ਦੇ ਹੋਰ ਮੈਂਬਰ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।ਸਮਾਗਮ ਦੇ ਅੰਤ ਵਿੱਚ ਸਕੂਲ ਸਟਾਫ ਵੱਲੋਂ ਨਵੀਂ ਉਮੰਗ ਵੈਲਫੇਅਰ ਸੋਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਬਣਾਈ ਰੱਖਣ ਦੀ ਆਸ ਪ੍ਰਗਟ ਕੀਤੀ ਗਈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *