ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਲਈ 27 ਜੁਲਾਈ ਨੂੰ ਹੋਵੇਗੀ ਕੌਂਸਲਿੰਗ

Spread the love
ਸਿਖਲਾਈ ਉਪਰੰਤ ਕਰਜ਼ਾ ਕੇਸ ‘ਤੇ 33.33 ਫ਼ੀਸਦੀ ਸਬਸਿਡੀ ਮਿਲੇਗੀ: ਨਿਰਵੈਰ ਸਿੰਘ ਬਰਾੜ
ਫ਼ਰੀਦਕੋਟ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਨਾਲ ਜੋੜਨ ਦੇ ਉਦੇਸ਼ ਨਾਲ ਰਾਜ ਪੱਧਰੀ ਸਕੀਮ ਡੀ.ਡੀ.-5 “ਪ੍ਰੋਮੋਸ਼ਨ ਆਫ਼ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ. ਬੈਨੀਫਿਸ਼ਰੀਜ਼” ਤਹਿਤ ਦੋ ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਲਈ ਵਿਸ਼ੇਸ਼ ਬੈਚ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫ਼ਰੀਦਕੋਟ, ਸ੍ਰੀ ਨਿਰਵੈਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਯੋਗ ਅਨੁਸੂਚਿਤ ਜਾਤੀ ਦੇ ਚਾਹਵਾਨ ਉਮੀਦਵਾਰਾਂ ਦੀ ਕੌਂਸਲਿੰਗ 27 ਜੁਲਾਈ 2026 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 212, ਡੀ.ਸੀ. ਕੰਪਲੈਕਸ, ਫ਼ਰੀਦਕੋਟ ਵਿਖੇ ਕੀਤੀ ਜਾਵੇਗੀ। ਕੌਂਸਲਿੰਗ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਮੋਗਾ (ਗਿੱਲ) ਵਿਖੇ 3 ਅਗਸਤ 2026 ਤੋਂ ਦੋ ਹਫ਼ਤਿਆਂ ਦੀ ਮੁਫ਼ਤ ਡੇਅਰੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰਨ ਉਪਰੰਤ ਡੇਅਰੀ ਯੂਨਿਟ ਸਥਾਪਤ ਕਰਨ ਲਈ ਕਰਜ਼ਾ ਕੇਸ ‘ਤੇ 33.33 ਫ਼ੀਸਦੀ ਸਬਸਿਡੀ ਦਾ ਲਾਭ ਵੀ ਦਿੱਤਾ ਜਾਵੇਗਾ, ਜਿਸ ਨਾਲ ਲਾਭਪਾਤਰੀ ਆਪਣਾ ਡੇਅਰੀ ਕਾਰੋਬਾਰ ਸਥਾਪਤ ਕਰਕੇ ਆਤਮਨਿਰਭਰ ਬਣ ਸਕਣਗੇ। ਉਨ੍ਹਾਂ ਦੱਸਿਆ ਕਿ ਸਕੀਮ ਲਈ ਯੋਗਤਾ ਸ਼ਰਤਾਂ ਅਨੁਸਾਰ ਬਿਨੈਕਾਰ ਘੱਟੋ-ਘੱਟ ਪੰਜਵੀਂ ਪਾਸ, ਪੰਜਾਬ ਦਾ ਸਥਾਈ ਵਸਨੀਕ ਅਤੇ ਦਿਹਾਤੀ ਪਿਛੋਕੜ ਨਾਲ ਸਬੰਧਤ ਹੋਣਾ ਚਾਹੀਦਾ ਹੈ। ਬਿਨੈਕਾਰ ਦਾ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਲਾਜ਼ਮੀ ਹੈ ਅਤੇ ਉਸ ਦੀ ਉਮਰ 18 ਤੋਂ 55 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਦਾ ਕਿਸੇ ਬੈਂਕ ਵਿੱਚ ਵੈਧ ਬਚਤ ਖਾਤਾ ਹੋਣਾ ਵੀ ਜ਼ਰੂਰੀ ਹੈ। ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਮੋਬਾਈਲ ਨੰਬਰ 98779-93637 ਜਾਂ 78884-81478 ਤੇ ਸੰਪਰਕ ਕਰ ਸਕਦੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *