‘ਆਪ’ ਆਗੂ ਕਰਨਵੀਰ ਕਟਾਰੀਆ ਵਲੋਂ ਪਿੰਡ ਬੇਹਰੜੀ ਵਿਖੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ 

Spread the love
ਨਵਾਂਸ਼ਹਿਰ /ਕਾਠਗੜ੍ਹ 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )  ਕਾਠਗੜ੍ਹ ਦੇ ਨੇੜੇ ਪਿੰਡ ਬੇਹਰੜੀ ਵਿਖੇ ਉਸ ਸਮੇਂ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਰੰਗਤ ਦਾ ਇੱਕ ਅਨੋਖਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਪਵਿੱਤਰ ਤੀਰਥ ਯਾਤਰਾ ਤੋਂ ਪਰਤੀ ਸੰਗਤ ਦਾ ਪਿੰਡ ਪਹੁੰਚਣ ‘ਤੇ ਇਲਾਕਾ ਨਿਵਾਸੀਆਂ ਵੱਲੋਂ ਬੇਹੱਦ ਨਿੱਘਾ ਅਤੇ ਭਾਵੁਕ ਸਵਾਗਤ ਕੀਤਾ ਗਿਆ। ਇਸ ਯਾਤਰਾ ਦਾ ਅਨੰਦ ਮਾਣ ਕੇ ਵਾਪਸ ਆਏ ਸ਼ਰਧਾਲੂਆਂ ਦੇ ਚਿਹਰਿਆਂ ‘ਤੇ ਆਤਮਿਕ ਸ਼ਾਂਤੀ, ਰੂਹਾਨੀ ਖੁਸ਼ੀ ਅਤੇ ਇੱਕ ਵੱਖਰਾ ਹੀ ਜਲੌਅ ਸਾਫ਼ ਝਲਕ ਰਿਹਾ ਸੀ। ਇਸ ਮੌਕੇ ਸਮੂਹ ਸੰਗਤ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਪਰਮਾਤਮਾ ਦੇ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਵੀ ਕੀਤੀ ਗਈ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨਵੀਰ ਕਟਾਰੀਆ ਨੇ ਉੱਚੇਚੇ ਤੌਰ ‘ਤੇ ਪਿੰਡ ਬੇਹਰੜੀ ਪਹੁੰਚ ਕੇ ਯਾਤਰਾ ਤੋਂ ਪਰਤੀ ਸੰਗਤ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਕੀਤੇ ਗਏ ਇਸ ਸ਼ਾਨਦਾਰ ਤੇ ਮੁਫ਼ਤ ਯਾਤਰਾ ਦੇ ਪ੍ਰਬੰਧਾਂ ਦੀ ਚੌਤਰਫ਼ਾ ਸ਼ਲਾਘਾ ਹੋਈ। ਪਿੰਡ ਵਾਸੀਆਂ ਅਤੇ ਯੂਥ ਆਗੂਆਂ ਵੱਲੋਂ ਇਸ ਸੁਚੱਜੇ ਉਪਰਾਲੇ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੀਨੀਅਰ ਆਗੂ ਕਰਨਵੀਰ ਕਟਾਰੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
  • Related Posts

    ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਸਮੱਸਿਆਵਾਂ ਦੇ ਨਿਪਟਾਰੇ ਲਈ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ – ਹਰਭਜਨ ਸਿੰਘ ਈ.ਟੀ.ਓ.

    Spread the love

    Spread the love ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ…

    ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ ਪ੍ਰੋਜੈਕਟ, ਬਰਸਾਤਾਂ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ

    Spread the love

    Spread the loveਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ…

    Leave a Reply

    Your email address will not be published. Required fields are marked *