ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ ਪ੍ਰੋਜੈਕਟ, ਬਰਸਾਤਾਂ ਦੌਰਾਨ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ

Spread the love
ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ ਸੁਚਾਰੂ ਨਿਕਾਸ ਲਈ ਬਣਾਈ ਜਾ ਰਹੀ ਸਾਈਡ ਡਰੇਨ ਦੇ ਕੰਮ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ “ਆਫ ਸਾਈਡ ਡਰੇਨ ਅਲੋਂਗ ਫਲਾਈਓਵਰ ਐਟ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ” ਪ੍ਰੋਜੈਕਟ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ 5 ਮਾਰਚ 2026 ਨੂੰ 9.31 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਈ ਸੀ। ਇਸ ਪ੍ਰੋਜੈਕਟ ਅਧੀਨ 9.31 ਕਰੋੜ ਰੁਪਏ ਦੀ ਲਾਗਤ ਨਾਲ ਸਾਈਡ ਡਰੇਨ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਛੇ ਮਹੀਨਿਆਂ ਦੀ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਵਿਖੇ ਜੀ.ਟੀ. ਰੋਡ ‘ਤੇ ਬਰਸਾਤਾਂ ਦੌਰਾਨ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਾਈਡ ਡਰੇਨ ਬਣਨ ਉਪਰੰਤ ਬਰਸਾਤੀ ਪਾਣੀ ਦਾ ਨਿਕਾਸ ਸੁਚਾਰੂ ਢੰਗ ਨਾਲ ਹੋਵੇਗਾ ਅਤੇ ਅੱਡਾ ਸਰਾਂ ਸਮੇਤ ਆਲੇ-ਦੁਆਲੇ ਦੇ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੂੰ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ਨਾਲ ਜੁੜੇ ਹਰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *