ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਸਮੱਸਿਆਵਾਂ ਦੇ ਨਿਪਟਾਰੇ ਲਈ ਦਿੱਤੇ ਨਿਰਦੇਸ਼ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ – ਹਰਭਜਨ ਸਿੰਘ ਈ.ਟੀ.ਓ.

Spread the love
ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਮੁੱਦੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਹਰੇਕ ਜਾਇਜ਼ ਸਮੱਸਿਆ ਦਾ ਸਮੇਂਬੱਧ ਹੱਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਮਿਲਣੀ ਪ੍ਰੋਗਰਾਮ ਦਾ ਮੁੱਖ ਉਦੇਸ਼ ਸਰਕਾਰ ਨੂੰ ਲੋਕਾਂ ਦੇ ਘਰਾਂ ਤੱਕ ਲਿਜਾਣਾ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਤੋਂ ਕਰਨਾ ਹੈ। ਉਨ੍ਹਾਂ ਦੱਸਿਆ ਕਿ ਉਹ ਰੋਜ਼ਾਨਾ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੇ ਹਨ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਹੀ ਹੱਲ ਹੋ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਨਾ ਸਿਰਫ਼ ਲੋਕਾਂ ਦੀਆਂ ਨਿੱਜੀ ਅਤੇ ਜਨਤਕ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ, ਸਗੋਂ ਪਿੰਡਾਂ ਦੇ ਵਿਕਾਸ ਸਬੰਧੀ ਲੋੜਾਂ ਅਤੇ ਲੋਕਾਂ ਤੋਂ ਕੀਮਤੀ ਸੁਝਾਅ ਵੀ ਪ੍ਰਾਪਤ ਹੋ ਰਹੇ ਹਨ। ਇਨ੍ਹਾਂ ਸੁਝਾਵਾਂ ਦੇ ਆਧਾਰ ‘ਤੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਮੁਹਿੰਮ ਤਹਿਤ ਹਲਕੇ ਦੇ ਹਰ ਪਿੰਡ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀ ਸਮੱਸਿਆ ਲੈ ਕੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਘਰ-ਘਰ ਤੱਕ ਪਹੁੰਚਣ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਇਸੇ ਤਨਦੇਹੀ ਨਾਲ ਜਾਰੀ ਰਹੇਗੀ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *