ਵਾਅਦਿਆਂ ਦੀ ਸਿਆਸਤ ਦਾ ਹਿਸਾਬ 2027 ‘ਚ ਲੋਕ ਕਰਨਗੇ” : ਪ੍ਰਕਾਸ਼ ਸਿੰਘ ਭੱਟੀ “ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ‘ਤੇ ਲਿਆਉਣ ਲਈ ਕਾਂਗਰਸ ਹੀ ਮਜ਼ਬੂਤ ਬਦਲ” : ਪਾਲ ਸਿੰਘ “ਮਿਸ਼ਨ-2027 ਤਹਿਤ ਘਰ-ਘਰ ਪਹੁੰਚੇਗੀ ਕਾਂਗਰਸ, ਲੋਕਾਂ ਦਾ ਭਰੋਸਾ ਵਧ ਰਿਹਾ ਹੈ” : ਬੂਟਾ ਸਿੰਘ

Spread the love
ਜੈਤੋ, 12 ਜੁਲਾਈ (ਮਨਜੀਤ ਸਿੰਘ ਢੱਲਾ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਸੰਭਾਵੀ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਨੇ ਅੱਜ ਜੈਤੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਬੇਰੁਜ਼ਗਾਰੀ, ਨਸ਼ਿਆਂ, ਮਹਿੰਗਾਈ ਅਤੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ਕਾਰਨ ਲੋਕਾਂ ਵਿੱਚ ਨਿਰਾਸ਼ਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਆਪਣਾ ਫ਼ੈਸਲਾ ਸੁਣਾਏਗੀ। ਭੱਟੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਕਈ ਚੋਣ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਨੌਜਵਾਨ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ, ਵਪਾਰੀ ਵਰਗ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਲੋਕਾਂ ਵਿੱਚ ਚਿੰਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਨੂੰ ਮੌਕਾ ਮਿਲਣ ‘ਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਬਿਸ਼ਨੰਦੀ ਦੇ ਸਾਬਕਾ ਸਰਪੰਚ ਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਇਤਿਹਾਸ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੁੜ ਕਾਂਗਰਸ ਵੱਲ ਉਮੀਦ ਨਾਲ ਦੇਖ ਰਹੇ ਹਨ ਅਤੇ ਪਾਰਟੀ ਦਾ ਜਨ ਅਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪਿੰਡ ਬਿਸ਼ਨੰਦੀ ਖੁਰਦ ਦੇ ਸਾਬਕਾ ਸਰਪੰਚ ਬੂਟਾ ਸਿੰਘ ਨੇ ਕਿਹਾ ਕਿ ਮਿਸ਼ਨ-2027 ਤਹਿਤ ਕਾਂਗਰਸ ਵਰਕਰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ 2027 ਵਿੱਚ ਕਾਂਗਰਸ ਮਜ਼ਬੂਤੀ ਨਾਲ ਸੱਤਾ ਵਿੱਚ ਵਾਪਸੀ ਕਰੇਗੀ।

  • Related Posts

    ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਨੇ ਪਹਿਲੀ ਵਰ੍ਹੇਗੰਢ ਮੌਕੇ ਕਰਵਾਇਆ ਵਿਸ਼ਵ ਪੱਧਰੀ ਔਨਲਾਈਨ ਕਵੀ ਦਰਬਾਰ, ਦੇਸ਼-ਵਿਦੇਸ਼ ਦੇ ਕਵੀਆਂ ਨੇ ਬੰਨ੍ਹਿਆ ਸਮਾਂ। *ਪੰਜਾਬ ਸਮੇਤ ਇਟਲੀ, ਜਰਮਨੀ, ਇੰਗਲੈਂਡ, ਕੈਨੇਡਾ, ਅਫ਼ਰੀਕਾ, ਦਿੱਲੀ, ਰਾਜਸਥਾਨ ਅਤੇ ਮੁੰਬਈ ਤੋਂ ਸਾਹਿਤਕਾਰਾਂ ਦੀ ਸ਼ਮੂਲੀਅਤ; ਕਵਿਤਾ, ਗ਼ਜ਼ਲ ਅਤੇ ਗੀਤਾਂ ਰਾਹੀਂ ਮਾਂ-ਬੋਲੀ, ਸ਼ਹੀਦਾਂ ਅਤੇ ਸਮਾਜਿਕ ਸਰੋਕਾਰਾਂ ਨੂੰ ਕੀਤਾ ਸਮਰਪਿਤ। ਫ਼ੋਟੋ ਕੈਪਸ਼ਨ: ਪਹਿਲੀ ਵਰ੍ਹੇਗੰਢ ਮੌਕੇ ਕਰਵਾਏ ਗਏ ਔਨਲਾਈਨ ਕਵੀ ਦਰਬਾਰ ‘ਕਲਾਮ ਪੇਸ਼ ਹੈ’ ਦੌਰਾਨ ਸੰਬੋਧਨ ਕਰਦੇ ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਦੇ ਅਹੁਦੇਦਾਰ ਅਤੇ ਦੇਸ਼-ਵਿਦੇਸ਼ ਤੋਂ ਸ਼ਾਮਲ ਹੋਏ ਕਵੀ ਤੇ ਸਾਹਿਤਕਾਰ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ (14/7/26 ) ਡਡਵਿੰਡੀ ਸੁਲਤਾਨਪੁਰ ਲੋਧੀ -ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ ਨੇ ਆਪਣੀ ਪਹਿਲੀ ਵਰ੍ਹੇਗੰਢ ਮੌਕੇ 12 ਜੁਲਾਈ 2026 ਨੂੰ ਔਨਲਾਈਨ ਲਾਈਵ ਕਵੀ ਦਰਬਾਰ ‘ਕਲਾਮ…

    ਸਤਲੁਜ ਦਰਿਆ ‘ਤੇ ਨਵੇਂ ਪੁਲ ਦੀ ਉਸਾਰੀ ਕਾਰਨ ਪੁਰਾਣਾ ਹੈੱਡ ਪੁਲ ਮੁਕੰਮਲ ਬੰਦ; ਰਾਹਗੀਰਾਂ ਨੂੰ ਨਵੇਂ ਬਾਈਪਾਸ ਦੀ ਵਰਤੋਂ ਕਰਨ ਦੀ ਅਪੀਲ

    Spread the love

    Spread the love ਬਲਾਚੌਰ , 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਨੈਸ਼ਨਲ ਹਾਈਵੇ ਨੇੜੇ ਸਥਿਤ ਪ੍ਰਸਿੱਧ ਗੁਰੂ ਗੁਰਦੁਆਰਾ ਟਿੱਬੀ ਸਾਹਿਬ ਦੇ ਕੋਲੋਂ ਲੰਘਦੇ ਸਤਲੁਜ ਦਰਿਆ ‘ਤੇ ਇਸ ਵੇਲੇ ਇੱਕ…

    Leave a Reply

    Your email address will not be published. Required fields are marked *