ਜੱਥੇਦਾਰ ਸਰੂਪ ਸਿੰਘ ਉੱਮੀਦਵਾਰ ਬਣੇ ਤਾਂ ਤੋਂ ਸ਼੍ਰੋ.ਅ.ਦ. ਦੀ ਜਿੱਤ ਯਕੀਨੀ – ਪਾਹਵਾ * ਐਸ.ਸੀ. ਵਿੰਗ ਦਾ ਜਿਲ੍ਹਾ ਪ੍ਰਧਾਨ ਬਣਨ ‘ਤੇ ਕੀਤਾ ਸਨਮਾਨਤ

Spread the love
ਫਗਵਾੜਾ 13 ਜੁਲਾਈ ( ਪ੍ਰੀਤ ਕੌਰ ਪ੍ਰੀਤੀ  ) ਟਕਸਾਲੀ ਅਕਾਲੀ ਆਗੂ ਜੱਥੇਦਾਰ ਹਰਵੇਲ ਸਿੰਘ ਪਾਹਵਾ ਅਤੇ ਪਰਿਵਾਰ ਵਲੋਂ ਜੱਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਸ਼੍ਰੋਮਣੀ ਅਕਾਲੀ ਦਲ (ਐਸ.ਸੀ. ਵਿੰਗ) ਜਿਲ੍ਹਾ ਕਪੂਰਥਲਾ ਦਾ ਪ੍ਰਧਾਨ ਬਣਨ ‘ਤੇ ਸਿਰੋਪਾ ਪਾ ਕੇ ਸਨਮਾਨਤ ਕੀਤਾ ਗਿਆ। ਉਹਨਾਂ ਦੇ ਨਾਲ ਪਰਿਮੰਦਰ ਸਿੰਘ ਜੰਡੂ ਕੋਰ ਕਮੇਟੀ ਮੈਂਬਰ ਬੀ.ਸੀ. ਵਿੰਗ ਨੂੰ ਵੀ ਸਨਮਾਨਤ ਕਰਦੇ ਹੋਏ ਜੱਥੇਦਾਰ ਹਰਵੇਲ ਸਿੰਘ ਪਾਹਵਾ ਤੋਂ ਇਲਾਵਾ ਉਹਨਾਂ ਦੇ ਪਰਿਵਾਰਕ ਮੈਂਬਰਾਂ ਹਰਜੋਤ ਸਿੰਘ ਪਾਹਵਾ ਸਰਕਲ ਪ੍ਰਧਾਨ ਫਗਵਾੜਾ, ਜਸਪਾਲ ਸਿੰਘ ਮਾਡਲ ਟਾਊਨ, ਸੁਰਿੰਦਰ ਸਿੰਘ ਪਾਹਵਾ, ਇੰਦਰਪ੍ਰੀਤ ਸਿੰਘ ਪਾਹਵਾ ਨੇ ਕਿਹਾ ਕਿ ਜੱਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਪਾਰਟੀ ਵਲੋਂ ਅਹਿਮ ਜਿੰਮੇਵਾਰੀ ਸੰਭਾਲੀ ਗਈ ਹੈ ਅਤੇ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ। ਕਿਉਂਕਿ ਜੱਥੇਦਾਰ ਖਲਵਾੜਾ ਟਕਸਾਲੀ ਅਕਾਲੀ ਆਗੂ ਹਨ, ਜਿਹਨਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਵੱਧ ਕੇ ਤਨਦੇਹੀ ਨਾਲ ਸੇਵਾ ਨਿਭਾਈ ਹੈ। ਅਜਿਹੇ ਸਮਰਪਿਤ ਪਾਰਟੀ ਵਰਕਰ ਨੂੰ ਐਸ.ਸੀ. ਵਿੰਗ ਜਿਲ੍ਹਾ ਕਪੂਰਥਲਾ (ਸ਼ਹਿਰੀ) ਦੇ ਪ੍ਰਧਾਨ ਵਜੋਂ ਜਿੰਮੇਵਾਰੀ ਦੇ ਕੇ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਾਬਤ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਿਹਨਤੀ ਵਰਕਰਾਂ ਨੂੰ ਅਹਿਮ ਅਹੁਦਿਆਂ ਨਾਲ ਸਨਮਾਨਿਆਂ ਜਾਂਦਾ ਹੈ। ਉਹਨਾਂ ਨੇ ਭਰੋਸਾ ਦਿੱਤਾ ਕਿ ਜੇਕਰ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਜੱਥੇਦਾਰ ਸਰੂਪ ਸਿੰਘ ਖਲਵਾੜਾ ਨੂੰ ਫਗਵਾੜਾ ਵਿਧਾਨਸਭਾ ਹਲਕੇ ਤੋਂ ਪਾਰਟੀ ਉੱਮੀਦਵਾਰ ਐਲਾਨਿਆ ਗਿਆ ਤਾਂ ਉਹਨਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇਗਾ। ਇਸ ਦੌਰਾਨ ਜੱਥੇਦਾਰ ਖਲਵਾੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਖੁਦ ਮੁਖਤਿਆਰ ਖੇਤਰੀ ਪਾਰਟੀ ਹੈ, ਜਿਸ ਨੂੰ ਕੋਈ ਵੀ ਫੈਸਲਾ ਲੈਣ ਲਈ ਦਿੱਲੀ ਵੱਲ ਝਾਤ ਨਹੀਂ ਮਾਰਨੀ ਪੈਂਦੀ। ਉਹਨਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਪੂਰੀ ਤਾਕਤ ਦੇ ਨਾਲ ਅਗਲੀਆਂ ਵਿਧਾਨਸਭਾ ਚੋਣਾਂ ਲੜੇਗਾ। ਇਸ ਮੌਕੇ ਦਰਸ਼ਨ ਸਿੰਘ ਮਠਾਰੂ ਸਮੇਤ ਹੋਰ ਅਕਾਲੀ ਵਰਕਰ ਤੇ ਸਮਰਥਕ ਵੀ ਹਾਜਰ ਸਨ।
ਤਸਵੀਰ – ਜੱਥੇਦਾਰ ਸਰੂਪ ਸਿੰਘ ਖਲਵਾੜਾ ਅਤੇ ਹੋਰਨਾਂ ਨੂੰ ਸਨਮਾਨਤ ਕਰਨ ਮੌਕੇ ਹਰਵੇਲ ਸਿੰਘ ਪਾਹਵਾ ਦੇ ਨਾਲ ਹਰਜੋਤ ਸਿੰਘ ਪਾਹਵਾ ਅਤੇ ਹੋਰ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *