ਅਜੋਕੇ ਲੁੱਟ-ਕਸੁੱਟ ਦੇ ਸਿਸਟਮ ਨੂੰ ਖਤਮ ਕਰਨ ਲਈ ਅੰਬੇਡਕਰੀ ਸਿਸਟਮ ਦਾ ਤਾਕਤਵਰ ਹੋਣਾ ਜ਼ਰੂਰੀ: ਕਾਲੀ ਪਾਇਲ ਦੋਰਾਹਾ ਤੋਂ ਡਾ. ਅੰਬੇਡਕਰ ਨਵਯੁਵਕ ਦਲ ਦੀ ਸੰਗਠਨਾਤਮਕ ਮੁਹਿੰਮ ਦੀ ਸ਼ੁਰੂਆਤ, ਸਮਾਜਿਕ ਏਕਤਾ ਅਤੇ ਭਾਈਚਾਰੇ ਦਾ ਦਿੱਤਾ ਸੰਦੇਸ਼

Spread the love
ਦੋਰਾਹਾ, 14 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਡਾ. ਅੰਬੇਡਕਰ ਨਵਯੁਵਕ ਦਲ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਦੋਰਾਹਾ ਵਿਖੇ ਜਸਵਿੰਦਰ ਸਿੰਘ ਦੋਰਾਹਾ ਦੀ ਅਗਵਾਈ ਹੇਠ ਪਹਿਲੀ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਲ ਦੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਕਾਲੀ ਪਾਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੇਸ਼ ਅੰਦਰ ਆਰਥਿਕ ਅਤੇ ਸਮਾਜਿਕ ਅਸਮਾਨਤਾਵਾਂ ਵੱਧ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਰਐਸਐਸ ਦੇ ਏਜੰਡੇ ਰਾਹੀਂ ਕੁਝ ਗਿਣਤੀ ਦੇ ਲੋਕਾਂ ਦੇ ਹੱਥਾਂ ਵਿੱਚ ਧਨ, ਸੱਤਾ, ਜ਼ਮੀਨ ਅਤੇ ਧਾਰਮਿਕ ਪ੍ਰਭਾਵ ਕੇਂਦਰਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਕਾਲੀ ਪਾਇਲ ਨੇ ਕਿਹਾ ਕਿ ਜੇਕਰ ਸਮਾਜ ਵਿੱਚ ਸਮਾਨਤਾ, ਭਾਈਚਾਰਾ ਅਤੇ ਖੁਸ਼ਹਾਲੀ ਕਾਇਮ ਕਰਨੀ ਹੈ ਤਾਂ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਅਤੇ ਸੰਵਿਧਾਨਕ ਮੁੱਲਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਸ਼ੋਸ਼ਣ ਅਤੇ ਲੁੱਟ-ਕਸੁੱਟ ਵਾਲੇ ਪ੍ਰਬੰਧ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਜਾਤੀਆਂ ਅਤੇ ਸੱਭਿਆਚਾਰਾਂ ਵਾਲਾ ਦੇਸ਼ ਹੈ, ਜਿੱਥੇ ਕਿਸੇ ਇੱਕ ਧਰਮ ਜਾਂ ਜਾਤ ਦਾ ਬੋਲਬਾਲਾ ਨਹੀਂ ਹੋ ਸਕਦਾ। ਉਨ੍ਹਾਂ ਜ਼ੋਰ ਦਿੱਤਾ ਕਿ ਦੇਸ਼ ਵਿੱਚ ਪ੍ਰਾਂਤਵਾਦ, ਜਾਤਵਾਦ ਅਤੇ ਧਰਮਵਾਦ ਦੀ ਰਾਜਨੀਤੀ ਦੀ ਬਜਾਏ ਆਪਸੀ ਸਾਂਝ, ਭਾਈਚਾਰੇ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਦੀ ਲੋੜ ਹੈ। ਪੰਜਾਬ ਪ੍ਰਧਾਨ ਨੇ ਐਲਾਨ ਕੀਤਾ ਕਿ ਡਾ. ਅੰਬੇਡਕਰ ਨਵਯੁਵਕ ਦਲ ਵੱਲੋਂ ਪੰਜਾਬ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਨੌਜਵਾਨਾਂ ਨੂੰ ਇੱਕ ਸਾਂਝੇ ਮੰਚ ‘ਤੇ ਲਿਆਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਖੇਤਰਵਾਦ ਦੀ ਭਾਵਨਾ ਨੂੰ ਖਤਮ ਕਰਕੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸੰਗਠਨ ਦੇ ਵਿਸਥਾਰ ਲਈ ਮੀਟਿੰਗਾਂ ਅਤੇ ਵੱਡੇ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੌਕੇ ਸਵਰਨ ਸਿੰਘ ਕਟਾਣਾ, ਕਮਲਦੀਪ ਸਿੰਘ ਦੋਰਾਹਾ, ਅਨਿਲ, ਲਬੂ ਰਾਮ, ਕੁਲਦੀਪ ਸਿੰਘ, ਅਦਿੱਤਿਆ ਕੁਮਾਰ, ਬਲਵਿੰਦਰ ਕੌਰ ਨੀਤੂ, ਅੰਮ੍ਰਿਤਾ, ਅਮਰਜੀਤ ਕੌਰ, ਇੰਦਰ ਕੌਰ, ਰੁਪਿੰਦਰ ਕੌਰ, ਸੁਖਵਿੰਦਰ ਸਿੰਘ, ਜਸਬੀਰ ਕੌਰ ਅਤੇ ਨਵਜੋਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਰਦ ਅਤੇ ਔਰਤਾਂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *