ਸੱਚੀ ਤੇ ਸਾਫ਼ ਨੀਅਤ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਕਮਾਲ, ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨਾਲ ਸੂਬੇ ਵਿੱਚ ਆਈ ਕ੍ਰਾਂਤੀ: ਬ੍ਰਿਗੇਡੀਅਰ ਰਾਜ ਕੁਮਾਰ

Spread the love
ਬਲਾਚੌਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਹਲਕਾ ਬਲਾਚੌਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਅਤੇ ਲੋਕ-ਹਿੱਤੂ ਫੈਸਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਇੱਕ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਚੀ ਅਤੇ ਸਾਫ਼ ਨੀਅਤ ਨਾਲ ਕੰਮ ਕਰਦਿਆਂ ਸੂਬੇ ਵਿੱਚ ਵਿਕਾਸ ਅਤੇ ਲੋਕ ਭਲਾਈ ਦਾ ਇੱਕ ਨਵਾਂ ਕਮਾਲ ਕਰ ਕੇ ਦਿਖਾਇਆ ਹੈ, ਜਿਸ ਸਦਕਾ ਅੱਜ ਪੰਜਾਬ ਦਾ ਹਰ ਵਰਗ ਸੁਖਾਲਾ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਸੂਬੇ ਦੇ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਕੀਤਾ ਗਿਆ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਕਦਮ ਚੁੱਕਦਿਆਂ ਸਰਕਾਰ ਨੇ ਪੰਜਾਬ ਭਰ ਵਿੱਚ 990 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਖੋਲ੍ਹੇ ਹਨ ਅਤੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ 10 ਲੱਖ ਰੁਪਏ ਤੱਕ ਦੀ ਲਾਗਤ ਵਾਲੇ ਵਿਸ਼ਵ-ਪੱਧਰੀ ਸਰਕਾਰੀ ਸਕੂਲ ਤਿਆਰ ਕੀਤੇ ਜਾ ਰਹੇ ਹਨ। ਔਰਤਾਂ ਦੇ ਸਸ਼ਕਤੀਕਰਨ ਲਈ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਨੌਜਵਾਨਾਂ ਦੇ ਰੁਜ਼ਗਾਰ ਅਤੇ ਖੇਡਾਂ ਦੇ ਵਿਕਾਸ ਬਾਰੇ ਗੱਲ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਸਰਕਾਰ ਵੱਲੋਂ ਪੂਰੀ ਤਰ੍ਹਾਂ ਨਿਰੋਲ ਮੈਰਿਟ ਦੇ ਆਧਾਰ ‘ਤੇ 65,264 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸੂਬੇ ਵਿੱਚ 3,100 ਮਾਡਰਨ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਲਈ ਗੈਂਗਸਟਰਾਂ ‘ਤੇ ਤਿੱਖੇ ਵਾਰ ਕੀਤੇ ਗਏ ਹਨ ਅਤੇ ਨਸ਼ਿਆਂ ਦੇ ਖ਼ਿਲਾਫ਼ ਵਿਆਪਕ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨੀ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਖੇਤਾਂ ਨੂੰ ਪਾਈਪਲਾਈਨਾਂ ਰਾਹੀਂ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ ਅਤੇ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ, ਜਦਕਿ ਕਈ ਥਾਵਾਂ ‘ਤੇ ਅੰਡਰਗਰਾਊਂਡ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਲਈ ਰਜਿਸਟਰੀਆਂ ਦੀ ਪ੍ਰਕਿਰਿਆ ਨੂੰ ਸੌਖਾ ਬਣਾਉਂਦਿਆਂ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਰਿਸ਼ਵਤਖੋਰੀ ਦੇ ਡੀਜੀ ਰਜਿਸਟਰੀ ਦੀ ਸ਼ੁਰੂਆਤ ਕੀਤੀ ਗਈ ਹੈ। ਲੋਕਾਂ ਦੀ ਜੇਬ ‘ਤੇ ਪੈਣ ਵਾਲਾ ਆਰਥਿਕ ਬੋਝ ਘਟਾਉਣ ਲਈ ਸੂਬੇ ਵਿੱਚ 19 ਤੋਂ ਵੱਧ ਟੋਲ ਪਲਾਜ਼ੇ ਹਮੇਸ਼ਾ ਲਈ ਬੰਦ ਕਰ ਦਿੱਤੇ ਗਏ ਹਨ ਅਤੇ ਸੜਕੀ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ‘ਸੜਕ ਸੁਰੱਖਿਆ ਫੋਰਸ’ ਵਰਗਾ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁਫ਼ਤ ਤੀਰਥ ਯਾਤਰਾ ਸਕੀਮ ਵੀ ਸਫਲਤਾਪੂਰਵਕ ਚਲਾਈ ਜਾ ਰਹੀ ਹੈ। ਬ੍ਰਿਗੇਡੀਅਰ ਰਾਜ ਕੁਮਾਰ ਨੇ ਦੁਹਰਾਇਆ ਕਿ ਹਲਕਾ ਬਲਾਚੌਰ ਸਮੇਤ ਪੂਰੇ ਪੰਜਾਬ ਦੇ ਗੁੱਜਰ ਭਾਈਚਾਰੇ ਅਤੇ ਹਰ ਵਰਗ ਦੇ ਕਲਿਆਣ ਲਈ ਗੁੱਜਰ ਵੈਲਫੇਅਰ ਬੋਰਡ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *