ਮੰਗਾਂ ਤੇ ਵਿਚਾਰ ਕਰਨ ਲਈ ਕੇਂਦਰ ਸਰਕਾਰ ਕਿਸਾਨਾਂ ਨੂੰ ਤੁਰੰਤ ਦੇਵੇ ਗੱਲਬਾਤ ਦਾ ਸੱਦਾ :- ਵਿਧਾਇਕ ਡਾਕਟਰ ਸੋਹਲ

Spread the love

 ਸਰਾਏ ਅਮਾਨਤ ਖਾਂ, 14 ਦਸੰਬਰ (ਗੁਰਸ਼ਰਨ ਸਿੰਘ ਔਲਖ) – ਤਰਨ ਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕੇਂਦਰ ਸਰਕਾਰ ਨੂੰ ਕਿਸਾਨਾ ਦੀਆਂ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਤੁਰੰਤ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਡਾਕਟਰ ਸੋਹਲ ਨੇ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ ਜੋ ਆਪਣੀ ਫਸਲਾਂ ਦੇ ਵਾਜਿਬ ਭਾਅ ਦੀ ਲਗਾਤਾਰ ਮੰਗ ਕਰ ਰਹੇ ਹਨ। ਡਾਕਟਰ ਸੋਹਲ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮਨਾਉਣ ਲਈ ਅੰਦੋਲਨ ਕਰ ਰਹੇ ਹਨ। ਪਰ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਗੱਲਬਾਤ ਦਾ ਸੱਦਾ ਨਹੀਂ ਮਿਲ ਰਿਹਾ। ਜਿਸ ਕਾਰਨ ਕਿਸਾਨਾਂ ਦੇ ਮਨਾਂ ਵਿੱਚ ਕੇਂਦਰ ਸਰਕਾਰ ਦੇ ਰੁੱਖੇ ਰਵੱਈਏ ਪ੍ਰਤੀ ਸਖ਼ਤ ਰੋਸ ਹੈ। ਡਾਕਟਰ ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜਾਇਜ਼ ਮੰਗਾਂ ਪ੍ਰਤੀ ਪੂਰੀ ਹਮਦਰਦੀ ਰੱਖਦੀ ਹੈ। ਉਹਨਾਂ ਕਿਹਾ ਕਿ ਖੇਤੀ ਹੁਣ ਪਹਿਲਾਂ ਵਾਂਗ ਲਾਹੇਵੰਦ ਧੰਦਾ ਨਹੀਂ ਰਿਹਾ। ਜਿਸ ਕਾਰਣ ਕਿਸਾਨਾਂ ਦੀ ਆਮਦਨ ਵਿੱਚ ਲੋੜੀਂਦਾ ਵਾਧਾ ਨਹੀਂ ਹੋ ਰਿਹਾ ਅਤੇ ਸਧਾਰਨ ਕਿਸਾਨ ਕਰਜ਼ੇ ਦੀ ਮਾਰ ਚੱਲ ਰਿਹਾ ਹੈ। ਡਾਕਟਰ ਸੋਹਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲ ਕਦਮੀ ਕਰਕੇ ਅੰਦੋਲਨ ਜਾਰੀ ਕਿਸਾਨਾਂ ਦੇ ਨੇਤਾਵਾਂ ਨੂੰ ਗਲਬਾਤਾਂ ਦਾ ਤੁਰੰਤ ਸੱਦਾ ਦੇਣਾ ਚਾਹੀਦਾ ਹੈ ਅਤੇ

ਭੁੱਖ ਹੜਤਾਲ ਤੇ ਬੈਠੇ ਕਿਸਾਨ ਨੇਤਾ ਦੀ ਸਿਹਤ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *