ਸਟੇਟ ਆਬਜ਼ਰਵਰ ਆਸ਼ੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਕੀਤਾ ਗਿਆ ਵਿਚਾਰ-ਵਟਾਂਦਰਾ

Spread the love
ਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਲਾਕ ਪੱਧਰੀ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਸਟੇਟ ਆਬਜ਼ਰਵਰ ਨਸ਼ਾ ਮੁਕਤੀ ਮੋਰਚਾ ਸ੍ਰੀ ਆਸ਼ੀਸ਼ ਕੁਮਾਰ ਨੇ ਕੀਤੀ, ਜਦਕਿ ਇਸ ਵਿੱਚ ਚੇਅਰਮੈਨ ਜ਼ਿਲ੍ਹਾ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਸ. ਗਗਨਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ, ਹਲਕਾ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਮੁਹਿੰਮ ਦੀ ਮੌਜੂਦਾ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਟੇਟ ਆਬਜ਼ਰਵਰ ਸ੍ਰੀ ਆਸ਼ੀਸ਼ ਕੁਮਾਰ ਨੇ ਮੁਹਿੰਮ ਨਾਲ ਜੁੜੇ ਸਾਰੇ ਕੋਆਰਡੀਨੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਦੇ ਯਤਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ। ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣਾ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਸਾਰੇ ਕੋਆਰਡੀਨੇਟਰ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਇਸ ਮੌਕੇ ਪ੍ਰੋ. ਗੁਰਸੇਵਕ ਸਿੰਘ ਜਿਲ੍ਹਾ ਵਾਈਸ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਫਰੀਦਕੋਟ, ਹਲਕਾ ਫਰੀਦਕੋਟ ਦੇ ਕੁਆਰਡੀਨੇਟਰ ਉੱਤਮ ਸਿੰਘ, ਸਹਾਇਕ ਕੁਆਰਡੀਨੇਟਰ ਗੁਰਦਾਸ ਸਿੰਘ, ਰਵਦੀਪ ਬਰਾੜ, ਹਲਕਾ ਕੋਟਕਪੂਰਾ ਦੇ ਕੁਆਰਡੀਨੇਟਰ ਰਾਜਪਾਲ ਸਿੰਘ, ਸਹਾਇਕ ਕੁਆਰਡੀਨੇਟਰ ਰਣਜੀਤ ਸਿੰਘ, ਜੈਤੋ ਦੇ ਕੁਆਰਡੀਨੇਟਰ ਨਰਿੰਦਰਪਾਲ ਸਿੰਘ, ਸਹਾਇਕ ਕੁਆਰਡੀਨੇਟਰ ਜਸਪਾਲ ਸਿੰਘ ਰੋੜੀਕਪੂਰਾ, ਗੁਰਤੇਜ ਸਿੰਘ ਬਰਾੜ ਜਿਲ੍ਹਾ ਵਾਈਸ ਕੁਆਰਡੀਨੇਟਰ ਤੋਂ ਇਲਾਵਾ ਹੋਰ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *