ਅਗਨੀਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਵਾਸਤੇ ਸੀ-ਪਾਈਟ ਕੈਂਪ ਵਿੱਚ ਦਾਖਲੇ ਸ਼ੁਰੂ

Spread the love

 ਰਹਿਣ, ਖਾਣ ਅਤੇ ਟ੍ਰੇਨਿੰਗ ਦੀ ਪੂਰੀ ਸਹੂਲਤ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ

ਫ਼ਰੀਦਕੋਟ, 14 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ 2026 ਵਿੱਚ ਹੋਈ ਅਗਨੀਵੀਰ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਜਾਰੀ ਹੋ ਚੁੱਕਾ ਹੈ। ਜਿਹੜੇ ਨੌਜਵਾਨ ਲਿਖਤੀ ਪ੍ਰੀਖਿਆ ਵਿੱਚ ਸਫਲ ਰਹੇ ਹਨ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ। ਉਨ੍ਹਾਂ ਦੱਸਿਆ ਕਿ ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫਿਜ਼ੀਕਲ ਟੈਸਟ ਦੀ ਮੁਫ਼ਤ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਇਹ ਟ੍ਰੇਨਿੰਗ ਸੀ-ਪਾਈਟ ਅਤੇ ਭਾਰਤੀ ਫੌਜ ਦੇ ਤਜਰਬੇਕਾਰ ਸਟਾਫ਼ ਵੱਲੋਂ ਦਿੱਤੀ ਜਾ ਰਹੀ ਹੈ ਤਾਂ ਜੋ ਉਮੀਦਵਾਰ ਭਰਤੀ ਰੈਲੀ ਲਈ ਪੂਰੀ ਤਰ੍ਹਾਂ ਤਿਆਰ ਹੋ ਸਕਣ। ਉਨ੍ਹਾਂ ਕਿਹਾ ਕਿ ਅਗਨੀਵੀਰ ਆਰਮੀ ਭਰਤੀ ਰੈਲੀ 18 ਅਗਸਤ 2026 ਤੋਂ ਸ਼ੁਰੂ ਹੋਣੀ ਹੈ। ਫਿਜ਼ੀਕਲ ਟੈਸਟ ਦੀ ਤਿਆਰੀ ਲਈ ਸਮਾਂ ਘੱਟ ਹੋਣ ਕਾਰਨ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਲਾਭ ਉਠਾਉਂਦੇ ਹੋਏ ਤੁਰੰਤ ਕੈਂਪ ਵਿੱਚ ਦਾਖਲਾ ਲੈਣ। ਉਨ੍ਹਾਂ ਦੱਸਿਆ ਕਿ ਨੌਜਵਾਨ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਆਪਣਾ ਦਾਖਲਾ ਕਰਵਾ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਉਮੀਦਵਾਰ ਆਪਣੇ ਨਾਲ ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ, ਦਸਵੀਂ ਜਮਾਤ ਦਾ ਅਸਲ ਸਰਟੀਫਿਕੇਟ ਅਤੇ ਉਸ ਦੀ ਫੋਟੋਕਾਪੀ, ਪੰਜਾਬ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ (ਜੇ ਲਾਗੂ ਹੋਵੇ), ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ (ਖਾਤਾ ਚਾਲੂ ਹੋਵੇ), ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਨਾਲ ਲਿਆਉਣ। ਉਨ੍ਹਾਂ ਦੱਸਿਆ ਕਿ ਭਰਤੀ ਲਈ ਉਮੀਦਵਾਰ ਦਾ ਕੱਦ ਘੱਟੋ-ਘੱਟ 5 ਫੁੱਟ 7 ਇੰਚ, ਛਾਤੀ ਬਿਨਾਂ ਫੁਲਾਏ 77 ਸੈਂਟੀਮੀਟਰ ਅਤੇ ਫੁਲਾਉਣ ਉਪਰੰਤ 82 ਸੈਂਟੀਮੀਟਰ ਹੋਣੀ ਚਾਹੀਦੀ ਹੈ। ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਕਿਹਾ ਕਿ ਕੈਂਪ ਦੌਰਾਨ ਰਹਿਣ ਅਤੇ ਖਾਣ ਦੀ ਪੂਰੀ ਸਹੂਲਤ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਫਿਜ਼ੀਕਲ ਟ੍ਰੇਨਿੰਗ ਲਈ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਤੇ ਸੰਪਰਕ ਕੀਤਾ ਜਾ ਸਕਦਾ ਹੈ।
  • Related Posts

    ਕਿਸਾਨ ਨਰਮੇ ਦੀ ਫ਼ਸਲ ਨੂੰ ਹਾਨੀਕਾਰਕ ਕੀੜਿਆਂ ਤੋਂ ਬਚਾਉਣ ਲਈ ਸੁਚੇਤ ਰਹਿਣ – ਡਾ. ਗੁਰਪ੍ਰੀਤ ਸਿੰਘ

    Spread the love

    Spread the loveਜ਼ਿਲ੍ਹੇ ਵਿੱਚ ਨਰਮੇ ਦੀ ਨਿਗਰਾਨੀ ਲਈ 15 ਸਰਵੇਖਣ ਟੀਮਾਂ ਸਰਗਰਮ ਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ…

    ਸਟੇਟ ਆਬਜ਼ਰਵਰ ਆਸ਼ੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਕੀਤਾ ਗਿਆ ਵਿਚਾਰ-ਵਟਾਂਦਰਾ

    Spread the love

    Spread the loveਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਲਾਕ ਪੱਧਰੀ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਦਾ…

    Leave a Reply

    Your email address will not be published. Required fields are marked *