ਸਪੀਕਰ ਸ. ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Spread the love

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਕੀਤੀਆਂ ਤਕਸੀਮ

ਫ਼ਰੀਦਕੋਟ, 14 ਜੁਲਾਈ(ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਅਤੇ ਪਿੰਡ ਮੰਡਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਲੋਕਾਂ ਵੱਲੋਂ ਰੱਖੇ ਗਏ ਮਸਲਿਆਂ ਦੇ ਜਲਦ ਅਤੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਸ. ਸੰਧਵਾਂ ਨੇ ਲੋੜਵੰਦ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਤੱਕ ਮਦਦ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਪੂਰਾ ਸਨਮਾਨ ਦਿੱਤਾ ਜਾ ਰਿਹਾ ਹੈ। ਸੁਖਜੀਤ ਸਿੰਘ ਸਰਪੰਚ ਧੂੜਕੋਟ, ਦਿਲਬਾਗ ਸਿੰਘ, ਜਤਿੰਦਰ ਸਿੰਘ ਬਰਾੜ, ਮਨਜਿੰਦਰ ਸਿੰਘ ਲਾਡੀ, ਹਰਦੇਵ ਸਿੰਘ, ਬਖਤੌਰ ਸਿੰਘ, ਅਰਜਨ ਸਿੰਘ, ਪ੍ਰਧਾਨ ਕਾਕਾ ਸਿੰਘ, ਸੇਵਕ ਸਿੰਘ ਹਲਕਾ ਪ੍ਰਧਾਨ, ਜਗਰੂਪ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ, ਲਾਡੀ ਢੁੱਡੀ, ਮਨਪ੍ਰੀਤ ਸਿੰਘ ਬਰਾੜ, ਚੰਦ ਸਿੰਘ ਸਰਾਂ, ਜਗਸੀਰ ਸਿੰਘ ਗਿੱਲ, ਬਲਦੇਵ ਸਿੰਘ, ਬੱਬੂ ਬਰਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਸ੍ਰੀ ਵਾਲਮੀਕਿ ਤੀਰਥ ਦੇ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਲਈ ਸ੍ਰੀ ਰਵਿੰਦਰ ਹੰਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

    Spread the love

    Spread the love ਅੰਮ੍ਰਿਤਸਰ, 14 ਜੁਲਾਈ  ( ਮਨਜੀਤ ਸਿੰਘ ਸ਼ੇਰਗਿੱਲ) ਸ੍ਰੀ ਰਵਿੰਦਰ ਹੰਸ, ਡਾਇਰੈਕਟਰ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ, ਮੈਂਬਰ ਸੋਸ਼ਲ ਜਸਟਿਸ, ਇੰਪਾਵਰਮੈਂਟ ਐਂਡ ਮਾਇਨੋਰਿਟੀ ਪੰਜਾਬ ਅਤੇ…

    ਸਿਰਕੱਢ ਪੰਜਾਬੀ ਵਿਦਵਾਨ ਤੇ ਸਾਬਕਾ ਯੂਨੀਵਰਸਿਟੀ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਸੁਰਗਵਾਸ ਪੰਜਾਬੀ ਲੋਕ ਵਿਰਾਸਤ ਅਕਾਡਮੀ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

    Spread the love

    Spread the love ਅੰਮ੍ਰਿਤਸਰ  14 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬੀ ਵਿਦਵਾਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਦ ਦੇ ਦੇਹਾਂਤ ਤੇ  ਪੰਜਾਬੀ…

    Leave a Reply

    Your email address will not be published. Required fields are marked *