ਪਿੰਡ ਹੈਂਡੋਬੇਟ ਵਿਖੇ ਚੇਅਰਮੈਨ ਜਲਾਲਪੁਰ ਦੀ ਅਗਵਾਈ ‘ਚ ਵਿਸ਼ਾਲ ਲੋਕ ਮਿਲਣੀ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ

Spread the love
ਬਲਾਚੌਰ 13 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ  ):ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਹੈੰਡੋਬੇਟ ਵਿਖੇ ਇੱਕ ਵਿਸ਼ਾਲ ਲੋਕ ਮਿਲਣੀ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਮੰਡ ਏਰੀਏ ਦੇ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਇਲਾਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ।​ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਲਾਲਪੁਰ ਨੇ ਕਿਹਾ, “ਪੰਜਾਬ ਦਾ ਇੱਕੋ ਨਾਹਰਾ, ਭਗਵੰਤ ਮਾਨ ਦੁਬਾਰਾ।” ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਕੇ ਦੂਜੀ ਵਾਰ ਸਰਕਾਰ ਬਣਾਵੇਗੀ ​ਬਿਜਲੀ  ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇ ਕੇ ਵੱਡੀ ਰਾਹਤ ਦਿੱਤੀ ਗਈ ਹੈ।18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਨੂੰ 1000 ਰੁਪਏ ਮਹੀਨਾਵਾਰ ਸਹਾਇਤਾ ਦਿੱਤੀ ਜਾ ਰਹੀ ਹੈ।ਰਾਜ ਵਿੱਚ ‘ਆਮ ਆਦਮੀ ਕਲੀਨਿਕ’, ‘ਸਕੂਲ ਆਫ਼ ਐਮੀਨੈਂਸ’ ਅਤੇ ‘ਤੀਰਥ ਯਾਤਰਾ ਸਕੀਮ’ ਸਫਲਤਾਪੂਰਵਕ ਚੱਲ ਰਹੀਆਂ ਹਨ। ਨਾਲ ਹੀ 696 ਨਵੀਆਂ ਸਰਕਾਰੀ ਬੱਸਾਂ ਦਾ ਆਰਡਰ ਦਿੱਤਾ ਗਿਆ ਹੈ।ਕੰਢੀ ਖੇਤਰ ਲਈ ‘ਲਿਫਟ ਇਰੀਗੇਸ਼ਨ ਸਕੀਮ’ ਤਹਿਤ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਪਿੰਡਾਂ ਦੇ ਵਿਕਾਸ ਲਈ ਖੁੱਲ੍ਹੀਆਂ ਗ੍ਰਾਂਟਾਂ ਅਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।ਯੁੱਧ ਨਸ਼ਿਆਂ ਵਿਰੁੱਧ’ ਸਕੀਮ ਤਹਿਤ ਨਸ਼ਾ ਤਸਕਰਾਂ ‘ਤੇ ਸਖ਼ਤ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨ ਪਾਸ ਕੀਤੇ ਗਏ ਹਨ।​ਅਖੀਰ ਵਿੱਚ ਚੇਅਰਮੈਨ ਜਲਾਲਪੁਰ ਨੇ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਹੈਡੋਬੇਟ ਦੇ ਪਤਵੰਤੇ ਸੱਜਣ,ਦਾਰਾ ਸਿੰਘ ਸਰਪੰਚ, ਅਮਰਜੀਤ ਸਿੰਘ, ਜਗਦੀਸ਼  ਸਿੰਘ ਮੁਨੀਮ , ਸੋਨੂ ਚੇਅਰਮੈਨ ,ਰਾਜਕੁਮਾਰ ਜੱਸੀ, ਚਰਨਦਾਸ ਪੰਚ, ਸੇਠੀ ਪੰਚ, ਜਗਤਾਰ ਸਿੰਘ ,ਪੰਚ ਕਸ਼ਮੀਰ ਸਿੰਘ, ਬਲਵਿੰਦਰ ਸਿੰਘ, ਜਸਵੀਰ ਸਿੰਘ ,  ,ਲਖਵੀਰ  ਚੌਹਾਨ   ਯੂਥ ਪ੍ਰਧਾਨ ,ਪਵਨ ਕੁਮਾਰ ਪ੍ਰਧਾਨ ਸੋਡੀ ਮਹਿਬੂਦਪੁਰ , ਪ੍ਰੇਮ ਸਿੰਘ ਇਲਾਕਾ ਨਿਵਾਸੀ ਅਤੇ ਵੱਡੀ ਗਿਣਤੀ ਵਿੱਚ ਆਪ ਵਰਕਰ ਹਾਜ਼ਰ ਸਨ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *