ਕੂੜੇ ਦੇ ਢੇਰਾਂ ਹੇਠ ਦੱਬਿਆ ਜੈਤੋ, ਸਫ਼ਾਈ ਕਾਮਿਆਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ ਮੰਗਾਂ ਨਾ ਮੰਨਣ ‘ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ; ਬਰਸਾਤੀ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ

Spread the love
ਜੈਤੋ, 14 ਜੁਲਾਈ (ਮਨਜੀਤ ਸਿੰਘ ਢੱਲਾ): ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਸਫ਼ਾਈ ਸੇਵਕਾਂ, ਮਿਉਂਸਿਪਲ ਮੁਲਾਜ਼ਮਾਂ ਅਤੇ ਸੀਵਰਮੈਨਾਂ ਵੱਲੋਂ ਸ਼ੁਰੂ ਕੀਤੀ ਗਈ ਬੇਮਿਆਦੀ ਕੰਮਛੱਡ ਹੜਤਾਲ ਅੱਠਵੇਂ ਦਿਨ ਵੀ ਜਾਰੀ ਰਹੀ। ਨਗਰ ਕੌਂਸਲ ਜੈਤੋ ਦੇ ਦਫ਼ਤਰ ਅੱਗੇ ਹੜਤਾਲੀ ਮੁਲਾਜ਼ਮਾਂ ਨੇ ਟੈਂਟ ਅਤੇ ਦਰੀਆਂ ਵਿਛਾ ਕੇ ਰੋਸ ਧਰਨਾ ਜਾਰੀ ਰੱਖਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਰਾਜੇਸ਼ ਕੁਮਾਰ ਅਤੇ ਕਰਨ ਕੁਮਾਰ ਕਾਲਾ ਅਤੇ ਨਾਇਬ ਸਿੰਘ ਬਰਾੜ , ਰਕੇਸ਼ ਕੁਮਾਰ ਰਿੰਕੂ ਅਤੇ ਕੇਸ਼ਵ ਸ਼ਰਮਾ ਜੈਤੋ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਫ਼ਾਈ ਕਾਮਿਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਯੂਨੀਅਨ ਨੂੰ ਬੇਮਿਆਦੀ ਕੰਮਛੱਡ ਹੜਤਾਲ ਦਾ ਰਾਹ ਅਪਣਾਉਣਾ ਪਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਮੰਗਾਂ ਦਾ ਸੰਤੋਸ਼ਜਨਕ ਨਿਪਟਾਰਾ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਹੜਤਾਲ ਕਾਰਨ ਜੈਤੋ ਸ਼ਹਿਰ ਦੇ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੁੱਖ ਚੌਂਕਾਂ, ਬਾਜ਼ਾਰਾਂ, ਗਲੀਆਂ ਅਤੇ ਸਾਦਾ ਪੱਤੀ ਦੇ ਵਾਰਡ ਨੰਬਰ 3, 4, 5 ਅਤੇ 6 ਸਮੇਤ ਕਈ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਹਨ। ਬਰਸਾਤ ਦੇ ਮੌਸਮ ਵਿੱਚ ਇਨ੍ਹਾਂ ਢੇਰਾਂ ਕਾਰਨ ਬਦਬੂ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵਧ ਗਿਆ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਪੁਰਸ਼ ਸਫ਼ਾਈ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਤੋਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *