ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਮਾਗਮ ਸਬੰਧੀ ਮੀਟਿੰਗ ਦਾ ਆਯੋਜਨ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ

Spread the love
ਸੁਲਤਾਨਪੁਰ ਲੋਧੀ 14 ਜੁਲਾਈ ਰਣਜੀਤ ਸਿੰਘ ਚੰਦੀ  = ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਅਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਨਵ ਨਿਯੁਕਤ ਪ੍ਰਧਾਨ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਆਗੂ ਸਾਹਿਬਾਨ ਹਾਜ਼ਰ ਹੋਏ। ਇਸ ਮੌਕੇ ਬੀਤੇ ਸਮੇਂ ਦੌਰਾਨ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਵ.ਪ੍ਰੋਫੈਸਰ ਚਰਨ ਸਿੰਘ ਦੀ ਯਾਦ ਨੂੰ ਤਾਜਾ ਕਰਦਿਆਂ ਸਮੂਹ ਜਥੇਬੰਦੀਆਂ ਵੱਲੋਂ ਮੀਟਿੰਗ ਦੌਰਾਨ 2 ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਉਪਰੰਤ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਲਈ ਸਮੂਹ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਪ੍ਰਧਾਨ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਹ ਸਮਾਗਮ ਕੀਤਾ ਜਾਵੇਗਾ। ਉਹਨਾਂ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਆਪਣਾ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਟਰਸਟ ਦੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਭ ਤੋਂ ਪਹਿਲਾਂ ਸ਼ਹੀਦ ਉਧਮ ਸਿੰਘ ਬੁੱਤ ਅਤੇ ਪਾਰਕ ਦੀ ਸਫਾਈ ਕਰਵਾਈ ਜਾਵੇਗੀ ਅਤੇ ਸਮੂਹ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਖੁੱਲਾ ਸੱਦਾ ਦਿੱਤਾ ਜਾਵੇਗਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ  ਐਡਵੋਕੇਟ ਕੇਹਰ ਸਿੰਘ,ਮੀਤ ਪ੍ਰਧਾਨ ਐਡਵੋਕੇਟ ਗੁਰਮੇਲ ਸਿੰਘ, ਪ੍ਰਿੰਸੀਪਲ ਪ੍ਰੋਮਿਲਾ ਅਰੋੜਾ, ਸਾਹਿਤ ਸਭਾ ਦੇ ਸਕੱਤਰ ਮੁਖਤਾਰ ਸਿੰਘ ਚੰਦੀ, ਨਰਿੰਦਰ ਸਿੰਘ ਸੋਨੀਆ, ਨਰਿੰਦਰ ਸਿੰਘ ਜੈਨਪੁਰ, ਬਾਰ ਅਸੋਸੀਏਸ਼ਨ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਪ੍ਰਿੰਸੀਪਲ ਅਮਰੀਕ ਸਿੰਘ,ਐਡ ਸ਼ੈਲ ਪ੍ਰਭਾਕਰ, ਸਤਵੀਰ ਮਾਹੀਪਾਲ, ਪ੍ਰਿੰਸੀਪਲ ਲਖਬੀਰ ਸਿੰਘ,ਐਡ ਗੁਰਮੀਤ ਸਿੰਘ ਢਿੱਲੋਂ, ਮਾਸਟਰ ਚਰਨ ਸਿੰਘ,ਫਕੀਰ ਮੁਹੰਮਦ ਭੌਰ, ਗੁਰਮੀਤ ਸਿੰਘ , ਪਵਨ ਕੁਮਾਰ, ਦਿਆਲ ਸਿੰਘ ਦੀਪੇਵਾਲ, ਜਸਵੰਤ ਸਿੰਘ , ਬਚਿੱਤਰ ਸਿੰਘ , ਬਲਵਿੰਦਰ ਸਿੰਘ ਲਾਡੀ ਪ੍ਰੈਸ ਕਲੱਬ, ਨਰੇਸ਼ ਕੁਮਾਰ ਹੈਪੀ, ਸਿਮਰਨ ਸੰਧੂ, ਹਰਵਿੰਦਰ ਸਿੰਘ ਮੋਠਾਂਵਾਲਾ, ਹਰਜਿੰਦਰ ਸਿੰਘ, ਗੁਰਿੰਦਰ ਸਿੰਘ ,ਲਖਵੀਰ ਸਿੰਘ ਖਿੰਡਾ, ਸੁਖਵਿੰਦਰ ਸਿੰਘ, ਬਲਵੀਰ ਸਿੰਘ , ਬਲਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਕੈਪਸ਼ਨ- ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ ਦੇ ਨਵ ਨਿਯੁਕਤ ਪ੍ਰਧਾਨ ਡਾਕਟਰ ਬਲਜੀਤ ਕੌਰ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਲ ਐਡ ਰਜਿੰਦਰ ਸਿੰਘ ਰਾਣਾ, ਐਡ ਕੇਹਰ ਸਿੰਘ, ਪ੍ਰਧਾਨ ਐਡ ਜਰਨੈਲ ਸਿੰਘ ਸੰਧਾ ਤੇ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂ ਸਾਹਿਬਾਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *