ਦਸਮੇਸ਼ ਸਕੂਲ ਦਾ ਹਰ ਬੱਚਾ ਤੇ ਅਧਿਆਪਕ ਇੱਕ ਇੱਕ ਬੂਟਾ ਲਾ ਕੇ ਸੰਭਾਲੇਗਾ  = ਮਿਸ਼ਨ ਹਰਿਆਲੀ ਤਹਿਤ ਵਿਦਿਆਰਥੀਆਂ ਨੂੰ ਵੰਡੇ ਬੂਟੇ  =

Spread the love
ਨਿਹਾਲ ਸਿੰਘ ਵਾਲਾ,14 ਜੁਲਾਈ ( ਪ ਪ)–ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨਜ ਪੰਜਾਬ ਵੱਲੋਂ ਅਰੰਭੀ ਮਿਸ਼ਨ ਹਰਿਆਲੀ ਮੁਹਿੰਮ ਤਹਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਹਰ ਅਧਿਆਪਕ ਅਤੇ ਵਿਦਿਆਰਥੀ ਇੱਕ ਇੱਕ ਬੂਟਾ ਲਗਾਕੇ ਸੰਭਾਲਣ ਲਈ ਪਾਬੰਦ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਫੈਡਰੇਸ਼ਨ ਦੇ ਪ੍ਰਧਾਨ ਡਾ ਜਗਜੀਤ ਸਿੰਘ ਧੂਰੀ ਅਤੇ ਜਥੇਬੰਦੀ ਦੀ ਆਗੂ ਟੀਮ ਦੀਆਂ ਹਦਾਇਤਾਂ ਅਨੁਸਾਰ ਹਰ ਵਰ੍ਹੇ ਮਿਸ਼ਨ ਹਰਿਆਲੀ ਵਿੱਚ ਭਰਵਾਂ ਯੋਗਦਾਨ ਪਾਉਂਦੇ ਆ ਰਹੇ ਹਾਂ। ਇਸ ਵਾਰ ਵੀ ਸਾਡੀ ਸੰਸਥਾ ਨੇ 250 ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਸੰਭਾਲ ਕਰਨ ਦਾ ਅਹਿਦ ਲਿਆ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਬੂਟੇ ਧਰਤੀ ਦੇ ਫੇਫੜੇ ਹੁੰਦੇ ਹਨ ਜੋ ਧਰਤੀ ਦੇ ਪ੍ਰਦੂਸ਼ਣ ਨੂੰ ਘਟਾਉਣ ‘ਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਬੱਚਿਆਂ ਨੂੰ ਲੋੜ ਅਨੁਸਾਰ ਛਾਂਦਾਰ, ਫ਼ਲਦਾਰ, ਸਜਾਵਟੀ ਅਤੇ ਦਵਾਈਆਂ ਵਾਲੇ ਬੂਟੇ ਵੰਡੇ ਗਏ ਹਨ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਜੋਰ ਦਿੰਦਿਆਂ ਕਿਹਾ ਕਿ ਮਨੁੱਖਾਂ ਅਤੇ ਜੀਵ ਜੰਤੂਆਂ ਦੇ ਨਰੋਏ ਜੀਵਨ ਲਈ ਜ਼ਰੂਰੀ ਹੈ ਕਿ ਧਰਤੀ ਦੇ 33 ਪ੍ਰਤੀਸ਼ਤ ਹਿੱਸੇ ਤੇ ਬਨਸਪਤੀ ਹੋਵੇ। ਪਰ ਦੁੱਖ ਦੀ ਗੱਲ ਹੈ ਕਿ ਜੰਗਲ ਹੇਠ ਰਕਬਾ ਲਗਾਤਾਰ ਘਟ ਰਿਹਾ ਹੈ ਜਿਸ ਕਾਰਨ ਅਸੀਂ ਭਿਆਨਕ ਬਿਮਾਰੀਆਂ ਦੀ ਗ੍ਰਿਫ਼ਤ ਵਿੱਚ ਆ ਰਹੇ ਹਾਂ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਸਾਡੀ ਸੰਸਥਾ ਦੇ ਭਾਈ ਘਨ੍ਹੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰ ਅਜਿਹੇ ਪ੍ਰੋਜੈਕਟਾਂ ਵਿੱਚ ਲੰਬੇ ਸਮੇਂ ਤੋਂ ਭਰਵਾਂ ਯੋਗਦਾਨ ਪਾਉਂਦੇ ਆ ਰਹੇ ਹਨ। ਇਸ ਤੋਂ ਇਲਾਵਾ ਵਲੰਟੀਅਰ ਸਮਾਜ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ। ਇਸ ਮੁਹਿੰਮ ਨੂੰ ਸਮੇਂ ਸਿਰ ਵਧੀਆ ਢੰਗ ਨਾਲ ਨੇਪਰੇ ਚਾੜ੍ਹਣ ਸਕੂਲ ਦੇ ਸਾਰੇ ਅਧਿਆਪਕਾਂ ਨੇ ਆਪੋ ਆਪਣੀਆਂ ਡਿਉਟੀਆਂ ਸੰਭਾਲਣ ਦਾ ਅਹਿਦ ਲਿਆ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *