ਡੱਲੇਵਾਲ ਦਾ ਮਰਨ ਵਰਤ 19ਵੇਂ ਦਿਨ ਦਾਖਲ, ਸਿਹਤ ਚਿੰਤਾਜਨਕ 

Spread the love

 ਪੰਜਾਬ ਵਿਚ 18 ਨੂੰ ਰੇਲ ਰੋਕੋ ਅੰਦੋਲਨ

ਜੈਤੋ, 14 ਦਸੰਬਰ ( ਰਘੂਨੰਦਨ ਪਰਾਸ਼ਰ  ): 26 ਨਵੰਬਰ ਤੋਂ ਮਰਨ ਵਰਤ ਉੱਪਰ ਬੈਠੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਖਨੌਰੀ ਬਾਰਡਰ ਵਿਖੇ ਜਾਰੀ ਰਿਹਾ, ਅੱਜ ਡਾਕਟਰਾਂ ਵੱਲੋ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੀ ਹਾਲਤ ਬਹੁਤ ਚਿੰਤਾਜਨਕ ਹੈ ਅਤੇ ਜਦੋਂ ਉਹ ਬਾਹਰ ਆਪਣੇ ਲੋਕਾਂ ਦੇ ਦਰਸ਼ਨ ਕਰਨ ਲਈ ਪੰਡਾਲ ਵਿੱਚ ਲਿਆਂਦੇ ਗਏ ਤਾਂ ਉਹਨਾ ਦਾ ਬਲੱਡ ਪ੍ਰੈਸ਼ਰ 78/48 ਤੱਕ ਪਹੁੰਚ ਗਿਆ ਸੀ ਜੋ ਕਿ ਬਹੁਤ ਜਿਆਦਾ ਘੱਟ ਸੀ। ਅੱਜ 9 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਜੀ ਨੇ ਮੀਡੀਆ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਕਹਿੰਦੀ ਹੈ ਕਿ ਮੇਰੀ ਜਾਨ ਅੰਦੋਲਨ ਨਾਲੋਂ ਵੱਧ ਕੀਮਤੀ ਹੈ ਪਰ ਮੇਰਾ ਮੰਨਣਾ ਹੈ ਕਿ ਉਨ੍ਹਾਂ ਕਿਸਾਨਾਂ ਦੀਆਂ ਜਾਨਾਂ ਮੇਰੇ ਨਾਲੋਂ ਵੀ ਵੱਧ ਕੀਮਤੀ ਹਨ ਜੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਪਿੱਛਲੇ 25 ਸਾਲਾਂ ਵਿੱਚ 5 ਲੱਖ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਕਿਸਾਨ ਭਾਈਚਾਰੇ ਦੇ ਹੱਕ ਲੈਣ ਲਈ ਆਪਣੀ ਸ਼ਹਾਦਤ ਦੇਣ ਲਈ ਤਿਆਰ ਹਨ ਅਤੇ ਜੇਕਰ ਸੁਪਰੀਮ ਕੋਰਟ ਉਨ੍ਹਾਂ ਦੀ ਜ਼ਿੰਦਗੀ ਪ੍ਰਤੀ ਸੱਚਮੁੱਚ ਹੀ ਗੰਭੀਰ ਹੈ ਤਾਂ  ਮਾਣਯੋਗ ਸੁਪਰੀਮ ਕੋਰਟ ਨੂੰ ਇਸ ਲਈ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨ ਮੋਰਚੇ ਉੱਪਰ ਹਮਲਾ ਕਰਦੀ ਹੈ ਅਤੇ ਕਿਸੇ ਦੇ ਖੂਨ ਦੀ ਇਕ ਬੂੰਦ ਵੀ ਵਹਾਈ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ। ਅੱਜ ਜਦੋਂ 101 ਕਿਸਾਨਾਂ ਦਾ ਜੱਥਾ ਸ਼ਾਂਤਮਈ ਢੰਗ ਨਾਲ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣ ਲਈ ਨਿਕਲਿਆ ਤਾਂ

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਪਰ ਬਹੁਤ ਜ਼ਬਰਦਸਤ ਹਿੰਸਾ ਕੀਤੀ ਗਈ ਜਿਸ ਵਿੱਚ 15 ਕਿਸਾਨ ਗੰਭੀਰ ਜ਼ਖ਼ਮੀ ਹੋ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ 16 ਦਸੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ਤੇ ਕਿਸਾਨਾਂ ਵੱਲੋਂ ਵੱਡੇ-ਵੱਡੇ ਟਰੈਕਟਰ ਮਾਰਚ ਕੀਤੇ ਜਾਣਗੇ ਅਤੇ ਤਾਮਿਲਨਾਡੂ ਵਿੱਚ 15 ਥਾਵਾਂ ‘ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ ਅਤੇ  ਪੰਜਾਬ ਵਿੱਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ।

  • Related Posts

    ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹ

    Spread the love

    Spread the love   ਕੈਸ਼ ਲੈਸ ਤੇ  ਯੂ ਪੀ ਆਈ ਭੁਗਤਾਨ ਦੇ ਖਿਲਾਫ, ਟੋਲ ਪਲਾਜਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਤੇਜ ਸਨੌਰ 15  ਅਪ੍ਰੈਲ ( ਸ਼ਰਮਾ ਗੁਣੀ ਮਾਜਰਾ ) ਧਰੇੜੀ ਜੱਟਾਂ ਟੋਲ…

    ਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ

    Spread the love

    Spread the loveਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ)ਸਮਾਜ ਵਿੱਚ ਸੁਚਾਰੂ ਢੰਗ ਨਾਲ ਆਪਣਾ ਫਰਜ ਨਿਭਾਉਂਦੇ ਹੋਏ ਪੱਤਰਕਾਰਿਤਾ ਨੂੰ ਸਮਾਜ ਦਾ ਚੌਥਾ ਥੰਬ ਮੰਨਿਆ ਜਾਂਦਾ ਹੈ, ਜੋ ਦਬੇ ਕੁਚਲੇ ਅਤੇ ਪੀੜਿਤ ਵਰਗ…

    Leave a Reply

    Your email address will not be published. Required fields are marked *