18 ਜੁਲਾਈ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ: ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਦੀ ਲੋਕ ਮਿਲਣੀ ਮਾਝਾ ਖੇਤਰ ਦੇ 25 ਹਲਕਿਆਂ ਵਿੱਚ ਪਾਰਟੀ ਦੀ ਜਿੱਤ ਦਾ ਮੁੱਢ ਬੰਨੇਗੀ : ਧਾਲੀਵਾਲ ਲੋਕ ਮਿਲਣੀ ਦੀਆਂ ਤਿਆਰੀਆਂ ਸਬੰਧੀ ਧਾਲੀਵਾਲ ਵੱਲੋਂ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਪ੍ਰੋਗਰਾਮ ਸਥਾਨ ਦਾ ਦੌਰਾ

Spread the love
ਅੰਮ੍ਰਿਤਸਰ/ਅਜਨਾਲਾ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 18 ਜੁਲਾਈ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਮੌਕੇ ‘ਤੇ ਹੀ ਪ੍ਰਸ਼ਾਸਨਿਕ ਪੱਧਰ ‘ਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕਰਨਗੇ। ਸ. ਧਾਲੀਵਾਲ ਨੇ ਦੱਸਿਆ ਕਿ ਲੋਕ ਮਿਲਣੀ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਉਨ੍ਹਾਂ ਵੱਲੋਂ ਜ਼ਿਲ੍ਹਾ ਅਤੇ ਸਬ-ਡਵੀਜ਼ਨ ਅਜਨਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ. ਦਲਵਿੰਦਰਜੀਤ ਸਿੰਘ, ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਪ੍ਰੋਗਰਾਮ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਤੋਂ ਇਲਾਵਾ ਅਜਨਾਲਾ ਅਤੇ ਰਮਦਾਸ ਦੀਆਂ ਸ਼ਹਿਰੀ ਇਕਾਈਆਂ ਦੇ ਕੌਂਸਲਰਾਂ, ਵਾਰਡ ਇੰਚਾਰਜਾਂ ਅਤੇ ਪਾਰਟੀ ਆਗੂਆਂ ਨੂੰ ਲੋਕ ਮਿਲਣੀ ਦੀ ਸਫਲਤਾ ਲਈ ਵੱਖ-ਵੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਰਵਾਈਆਂ ਜਾ ਰਹੀਆਂ ਲੋਕ ਮਿਲਣੀਆਂ ਦਾ ਮੰਤਵ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਲੋਕਾਂ ਦੀ ਰਾਏ ਅਤੇ ਸੁਝਾਅ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਮਿਲਣੀਆਂ ਨੂੰ ਪੰਜਾਬ ਭਰ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਫੈਸਲਿਆਂ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 18 ਜੁਲਾਈ ਨੂੰ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹੋਣ ਵਾਲੀ ਲੋਕ ਮਿਲਣੀ ਮਾਝਾ ਖੇਤਰ ਦੇ 25 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਲਈ ਮਜ਼ਬੂਤ ਜਨ ਸਮਰਥਨ ਦਾ ਆਧਾਰ ਬਣੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ, ਸਰਪੰਚ ਧਨਵੰਤ ਸਿੰਘ ਸਹਿੰਸਰਾ, ਸਰਪੰਚ ਗੁਰਪਾਲ ਸਿੰਘ ਸਹਿੰਸਰਾ, ਅਜਨਾਲਾ ਸ਼ਹਿਰੀ ਪ੍ਰਧਾਨ ਸ੍ਰੀ ਅਮਿਤ ਔਲ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਸ੍ਰੀ ਜਸਪਾਲ ਸਿੰਘ ਢਿੱਲੋਂ, ਯੂਥ ਆਗੂ ਐਡਵੋਕੇਟ ਸੰਦੀਪ ਕੌਸ਼ਲ, ਨਗਰ ਕੌਂਸਲ ਰਮਦਾਸ ਦੀ ਪ੍ਰਧਾਨ ਬੀਬੀ ਅਮਨਜੀਤ ਕੌਰ, ਰਮਦਾਸ ਸ਼ਹਿਰੀ ਪ੍ਰਧਾਨ ਸ੍ਰੀ ਹਰਪਾਲ ਸਿੰਘ, ਕੌਂਸਲਰ ਬੀਬੀ ਰਾਜਬੀਰ ਕੌਰ ਚਾਹਲ, ਪ੍ਰਧਾਨ ਬੀਬੀ ਗੁਰਦੀਪ ਕੌਰ ਅਜਨਾਲਾ, ਬਲਾਕ ਪ੍ਰਧਾਨ ਸ੍ਰੀ ਦਵਿੰਦਰ ਸਿੰਘ ਸੋਨੂੰ ਅਤੇ ਹੋਰ ਆਗੂ ਹਾਜ਼ਰ ਸਨ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *