ਡਾ.ਅਮਰ ਸਿੰਘ ਨੂੰ ਕਾਂਗਰਸ ਦੇ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਨ ‘ਤੇ ਕੀਤਾ ਸਨਮਾਨਿਤ

Spread the love
ਬੱਸੀ ਪਠਾਣਾ, 14 ਜੁਲਾਈ (ਉਦੇ ਧੀਮਾਨ): ਹਲਕਾ ਬੱਸੀ ਪਠਾਣਾਂ ਦੀ ਕਾਂਗਰਸ ਟੀਮ ਵੱਲੋਂ ਕਾਂਗਰਸ ਕਮੇਟੀ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਕਾਂਗਰਸ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਵੱਲੋਂ ਡਾ. ਅਮਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਮੈਨੀਫੈਸਟੋ ਹਰ ਵਰਗ ਦੇ ਲੋਕਾਂ ਦੀ ਰਾਇ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਸ ਕਰਕੇ ਨੌਜਵਾਨਾਂ, ਔਰਤਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਮੈਨੀਫੈਸਟੋ ਵਿੱਚ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਲੋਕਾਂ ਦੀਆਂ ਅਸਲ ਲੋੜਾਂ ਨੂੰ ਪੂਰਾ ਕਰਨ ਵਾਲਾ ਦਸਤਾਵੇਜ਼ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਇਸ ਵਾਰ ਵੀ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਾਲਾ ਮੈਨੀਫੈਸਟੋ ਪੇਸ਼ ਕੀਤਾ ਜਾਵੇਗਾ।ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ, ਬਲਾਕ ਕਾਂਗਰਸ ਕਮੇਟੀ ਖਮਾਣੋਂ ਦੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਜੀਤੀ, ਕਾਗਰਸ ਕਮੇਟੀ ਬਲਾਕ ਬੱਸੀ ਪਠਾਣਾਂ ਦੇ ਪ੍ਰਧਾਨ ਅਮੀ ਚੰਦ ਭਟੇੜੀ, ਕਾਗਰਸ ਯੂਥ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੰਗੂ, ਗੋਬਿੰਦ ਰਾਮ ਭਟੇੜੀ, ਗੁਰਮੀਤ ਸਿੰਘ ਬੱਸੀ, ਹਰਭਜਨ ਸਿੰਘ ਮਾਰਵਾ, ਰਮਨਦੀਪ ਭਟੇੜੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *