ਚੇਅਰਮੈਨ ਅਸ਼ੋਕ ਮਿੱਤਲ ਵੱਲੋਂ ਐਸਐਮਓ ਡਾਕਟਰ ਸੰਜੇ ਕੁਮਾਰ ਨੂੰ ਗੁਲਦਸਤਾ ਦੇ ਕੇ ਕੀਤਾ ਸਵਾਗਤ

Spread the love
ਤਪਾ ਮੰਡੀ 14 ਜੁਲਾਈ (ਗੋਲਡੀ ਵਿਆਸ) ਸਥਾਨਕ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਸੰਜੇ ਕੁਮਾਰ ਵੱਲੋਂ ਐਸ.ਐਮ.ਓ. ਦਾ ਅਹੁਦਾ ਸੰਭਾਲਣ ਸਮੇ ਰੋਜੀ ਕਲਿਆਣ ਸਮਿਤੀ ਦੇ ਮੈਂਬਰ ਤੇ ਸਿਵਲ ਹਸਪਤਾਲ ਦੇ ਮੈਬਰ ਅਤੇ ਸਿਵਾਲਿਕ ਪਬਲਿਕ ਸਕੂਲ ਤਪਾ ਦੇ ਚੇਅਰਮੈਨ ਅਸ਼ੋਕ ਕੁਮਾਰ ਮਿੱਤਲ ਵੱਲੋ ਜੀ ਆਇਆ ਨੂੰ ਕਿਹਾ ਗਿਆ ਅਤੇ ਕਾਮਨਾਂ ਕੀਤੀ ਗਈ ਕਿ ਡਾ ਸੰਜੇ ਕੁਮਾਰ  ਸਿਵਲ ਹਸਪਤਾਲ ਤਪਾ ਵਿੱਚ ਆਉਣ ਵਾਲੀਆ ਸਮੱਸਿਆਵਾ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਗੇ ਅਤੇ ਮਰੀਜਾਂ ਦੀ ਪੂਰੀ ਤਨਦੇਹੀ ਨਾਲ ਸੰਭਾਲ ਕਰਨਗੇ। ਉਹਨਾਂ ਕਿਹਾ ਕਿ ਸੰਜੇ ਕੁਮਾਰ  ਇੱਕ ਚੰਗੇ ਡਾਕਟਰ ਦੇ ਨਾਲ-ਨਾਲ ਇੱਕ ਕੁਸਲ ਪ੍ਰਸਾਸਿਕ ਵੀ ਹਨ। ਉਹਨਾਂ ਦੱਸਿਆ ਕਿ ਸਰਕਾਰੀ ਹਸਪਤਾਲ ਤਪਾ ਵਿਖੇ ਡਾਕਟਰਾਂ ਦੀ ਪੂਰੀ ਟੀਮ ਤੈਨਾਤ ਹੈ ਜਿਸ ਕਰਕੇ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਤੋਂ ਆਉਣ ਵਾਲੇ ਮਰੀਜ਼ਾਂ ਨੂੰ ਇਲਾਜ ਲਈ ਕਿਤੇ ਦੂਰ ਦੁਰਾਡੇ ਨਹੀਂ ਜਾਣਾ ਪਵੇਗਾ ਕਿਉਂਕਿ ਮਾਹਿਰ ਡਾਕਟਰਾਂ ਦੀ ਟੀਮ ਬਹੁਤ ਹੀ ਤਜਰਬੇਕਾਰ ਹੈ। ਉਹਨਾਂ ਕਿਹਾ ਕਿ ਹਸਪਤਾਲ ਦੇ ਐਸਐਮਓ ਅਤੇ ਹੋਰ ਮਾਹਿਰ ਡਾਕਟਰਾਂ ਦੀ ਵੱਲੋਂ ਮਰੀਜ਼ਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਉਂਦੇ ਹਨ । ਇਸ ਮੌਕੇ ਐਸਐਮਓ ਡਾਕਟਰ ਸੰਜੇ ਕੁਮਾਰ ਨੇ ਅਸ਼ੋਕ ਮਿੱਤਲ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਮਰੀਜ਼ ਨੂੰ ਹਸਪਤਾਲ ਅੰਦਰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਉਹਨਾਂ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਹਸਪਤਾਲ ਵਿੱਚ ਮਾਹਿਰ ਅਤੇ ਤਜਰਬੇਕਾਰ  ਡਾਕਟਰਾਂ ਦੀ ਟੀਮ ਤੈਨਾਤ ਹੈ ਇਸ ਲਈ ਨਿੱਜੀ ਹਸਪਤਾਲਾਂ ਵਿੱਚੋਂ ਇਲਾਜ ਕਰਵਾਉਣ ਦੀ ਥਾਂ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਕਰਵਾਇਆ ਜਾਵੇ ਕਿਉਂਕਿ ਹਸਪਤਾਲ ਵਿੱਚ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *