ਪਿੰਡਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਦੇਖੀ ਗਈ ਸ੍ਰੀ ਗੁਰੂ ਰਵਿਦਾਸ ਜੀ ‘ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਰਾਹੀਂ ਸਮਾਜਿਕ ਨਿਆਂ, ਸਮਾਨਤਾ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਪਹੁੰਚ ਰਿਹਾ ਹੈ ਲੋਕਾਂ ਤੱਕ

Spread the love
ਨਵਾਂਸ਼ਹਿਰ, 14 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤਹਿਤ ਸਰਹਾਲ ਰਾਨੂਆਂ, ਨੰਗਲ ਅਤੇ ਫਤਿਹਪੁਰ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਮਹਾਨ ਉਪਦੇਸ਼ਾਂ ‘ਤੇ ਆਧਾਰਿਤ ਲਗਭਗ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਡਾਕੂਮੈਂਟਰੀ ਦੌਰਾਨ ਪਿੰਡਾਂ ਦੇ ਸਰਪੰਚਾਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਨੇੜਿਓਂ ਜਾਣਿਆ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜ ਸੁਧਾਰ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਮਨੁੱਖਤਾ ਨੂੰ ਦਿੱਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ, ਆਪਸੀ ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਇਹ ਵੀ ਦਰਸਾਇਆ ਗਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਸਮਾਜਿਕ ਵਿਤਕਰੇ ਦਾ ਡਟ ਕੇ ਵਿਰੋਧ ਕੀਤਾ ਅਤੇ ਮਨੁੱਖਤਾ ਨੂੰ ਇੱਕੋ ਜਿਹਾ ਮਾਣ-ਸਨਮਾਨ ਦੇਣ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਉਨ੍ਹਾਂ ਹੀ ਪ੍ਰਸੰਗਿਕ ਹੈ। ਇਸ ਮੌਕੇ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਹੋਰ ਹਾਜ਼ਰ ਪਤਵੰਤਿਆਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਤੋਂ ਜਾਣੂ ਹੋਣ ਦਾ ਸੁਨਹਿਰੀ ਮੌਕਾ ਮਿਲਦਾ ਹੈ। ਪਿੰਡ ਵਾਸੀਆਂ ਨੇ ਡਾਕੂਮੈਂਟਰੀ ਨੂੰ ਜਾਣਕਾਰੀ ਭਰਪੂਰ, ਪ੍ਰੇਰਣਾਦਾਇਕ ਅਤੇ ਸਮਾਜ ਲਈ ਸੇਧ ਦੇਣ ਵਾਲੀ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਵਿਚਾਰ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਏਕਤਾ, ਭਾਈਚਾਰੇ, ਸਮਾਨਤਾ ਅਤੇ ਆਪਸੀ ਸਤਿਕਾਰ ਦੇ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਸਦਭਾਵਨਾ ਅਤੇ ਸਮਾਜਿਕ ਬਰਾਬਰੀ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣੀਆਂ ਚਾਹੀਦੀਆਂ ਹਨ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾਰੀ ਰਹੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ, ਸਮਾਨਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ ਅਤੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *