ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫਿਜੀਕਲ ਕੈਂਪ ਸ਼ੁਰੂ

Spread the love
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ- ਬਠਿੰਡਾ ਰੋਡ) ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਏ.ਆਰ.ਓ ਫ਼ਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਫਿਜੀਕਲ ਟੈਸਟ ਲਈ ਮੁਫਤ ਪੂਰਵ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ।ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਨੇ ਦੱਸਿਆ ਕਿ ਇਸ ਸਮੇਂ ਕੈਂਪ ਵਿੱਚ 100 ਦੇ ਕਰੀਬ ਯੁਵਕ ਫਿਜੀਕਲ ਟ੍ਰੇਨਿੰਗ ਪ੍ਰਾਪਤ ਕਰ ਰਹੇ ਹਨ। ਉਹਨ੍ਹਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਯੁਵਕ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਹਨ, ਉਹ ਜਲਦ ਤੋਂ ਜਲਦ ਕੈਂਪ ਕਾਲਝਰਾਣੀ ਵਿਖੇ ਫਿਜੀਕਲ ਟੈਸਟ ਦੀ ਤਿਆਰੀ ਲਈ ਰਿਪੋਰਟ ਕਰਨ। ਫਿਜੀਕਲ ਟੈਸਟ ਦੀ ਤਿਆਰੀ ਤਜਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਂਦੀ ਹੈ। ਉਕਤ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 16, ਜੁਲਾਈ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਸਮੇਤ ਪਹੁੰਚ ਕੇ ਫਿਜੀਕਲ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ।ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ (ਸਪੈਸ਼ਲ ਡਾਈਟ) ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 94641-52013, 94638-41615  ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ ।
 
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *