ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

Spread the love
ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ 20 ਸਾਲਾਂ ਵਿੱਚ ਪਹਿਲੀ ਵਾਰ 696 ਨਵੀਂਆਂ ਬੱਸਾਂ ਖਰੀਦਣ ਦਾ ਵੱਡਾ ਆਰਡਰ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਲਈ ਆਵਾਜਾਈ ਦੀ ਸਹੂਲਤ ਵਿੱਚ ਵੱਡਾ ਵਾਧਾ ਹੋਵੇਗਾ। ਚੇਅਰਮੈਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਤਹਿਤ ਪੀ.ਆਰ.ਟੀ.ਸੀ. (ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ 309 ਨਵੀਂਆਂ ਬੱਸਾਂ ਦਾ ਵਾਧਾ ਕੀਤਾ ਜਾਵੇਗਾ, ਜਦੋਂ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 387 ਨਵੀਂਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਹਨਾਂ ਅੱਗੇ ਦੱਸਿਆ ਕਿ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਨਾਲ ਸੂਬੇ ਵਿੱਚ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀ। ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਅਤੇ ਟ੍ਰਾਂਸਪੋਰਟ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਨਵੀਂਆਂ ਬੱਸਾਂ ਸੜਕਾਂ ‘ਤੇ ਉਤਰਨ ਨਾਲ ਆਮ ਜਨਤਾ ਨੂੰ ਸਫ਼ਰ ਦੌਰਾਨ ਵੱਡੀ ਰਾਹਤ ਮਿਲੇਗੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *