ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ਅਧਿਆਪਕਾਂ ਨਾਲ ਕੀਤੀ ਮੀਟਿੰਗ, ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਪ੍ਰੇਰਿਤ ਕਿਹਾ, ਸਿੱਖਿਆ ਖੇਤਰ ਵਿੱਚ ਸੁਧਾਰਾਂ ਸਦਕਾ ਪੰਜਾਬ ਦੇਸ਼ ਵਿੱਚ ਸਿਖਰਲੇ ਸਥਾਨ ’ਤੇ ਪਹੁੰਚਿਆ

Spread the love
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ    )   ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਸਰਕਾਰੀ ਸਕੂਲਾਂ ਦਾ ਦੌਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਤਾਰਾਗੜ੍ਹ ਵਿਖੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਸਕੂਲਾਂ ਦੀਆਂ ਲੋੜਾਂ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਕੂਲ ਆਫ਼ ਐਮੀਨੈਂਸ ਦੀਆਂ ਵਿਦਿਆਰਥਣਾਂ ਨੂੰ ਸਕੂਲ ਲਿਜਾਣ ਵਾਲੀ ਬੱਸ ਵਿੱਚ ਸਵਾਰ ਹੋ ਕੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਵਿਦਿਆਰਥਣਾਂ ਨੇ ਦੱਸਿਆ ਕਿ ਬੱਸ ਸਹੂਲਤ ਮਿਲਣ ਨਾਲ ਉਨ੍ਹਾਂ ਦਾ ਸਕੂਲ ਆਉਣਾ-ਜਾਣਾ ਬਹੁਤ ਆਸਾਨ ਹੋ ਗਿਆ ਹੈ।
 ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਲ 2022 ਵਿੱਚ ਵਿਧਾਇਕ ਅਤੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਸਾਰੇ 163 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਹਲਕੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ ਅਤੇ ਸਕੂਲਾਂ ਵਿੱਚ ਬਿਹਤਰ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਬੋਰਡ ਪ੍ਰੀਖਿਆਵਾਂ ਵਿੱਚ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 509 ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਵਿੱਚ ਉਤਸ਼ਾਹ ਅਤੇ ਮੁਕਾਬਲੇ ਦੀ ਭਾਵਨਾ ਨੂੰ ਹੋਰ ਬਲ ਮਿਲਿਆ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੰਡਿਆਲਾ ਗੁਰੂ ਵਿਖੇ ਸਰਕਾਰੀ ਪਾਲੀਟੈਕਨਿਕ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜੋ ਅਗਲੇ ਸਾਲ ਤੋਂ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਰਾਹੀਂ ਇਲਾਕੇ ਦੇ ਨੌਜਵਾਨ ਵੱਖ-ਵੱਖ ਟਰੇਡਾਂ ਵਿੱਚ ਤਕਨੀਕੀ ਸਿੱਖਿਆ ਹਾਸਲ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣਗੇ। ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਪਿੱਛੇ ਛੱਡਦੇ ਹੋਏ ਦੇਸ਼ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਸਰਕਾਰ ਦੀ ਪੀ.ਜੀ.ਆਈ. 2.0 ਦਰਜਾਬੰਦੀ ਅਨੁਸਾਰ ਪੰਜਾਬ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਿਤ ਕੀਤਾ ਗਿਆ ਹੈ।  ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੁੰਦਾ ਅਤੇ ਜੋ ਵਿਦਿਆਰਥੀ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਹੋ ਕੇ ਲਗਾਤਾਰ ਯਤਨ ਕਰਦੇ ਹਨ, ਉਹੀ ਭਵਿੱਖ ਵਿੱਚ ਉੱਚੇ ਮੁਕਾਮ ਹਾਸਲ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਕੀਤੀ ਗਈ ਮਿਹਨਤ ਹੀ ਕੱਲ੍ਹ ਦੀ ਸਫ਼ਲਤਾ ਦੀ ਮਜ਼ਬੂਤ ਨੀਂਹ ਬਣਦੀ ਹੈ, ਇਸ ਲਈ ਹਰ ਵਿਦਿਆਰਥੀ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਅਤੇ ਸਮਰਪਣ ਨਾਲ ਅੱਗੇ ਵਧਣਾ ਚਾਹੀਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *