ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਵਿਖੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (JNVST) ਰਾਹੀਂ ਸੈਸ਼ਨ 2027-28 ਲਈ ਹੋਵੇਗਾ ਦਾਖਲਾ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ, ਜਦਕਿ ਪ੍ਰੀਖਿਆ 28 ਨਵੰਬਰ ਨੂੰ ਹੋਵੇਗੀ

Spread the love
ਅੰਮ੍ਰਿਤਸਰ, 15 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਭੀਲੋਵਾਲ (ਅੰਮ੍ਰਿਤਸਰ-2) ਵੱਲੋਂ ਸੈਸ਼ਨ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (JNVST) ਰਾਹੀਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਵਿਦਿਆਲਿਆ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਗਾਵਾਂ, ਹਰਸ਼ਾ ਛੀਨਾ (ਚੋਗਾਵਾਂ-2), ਜੰਡਿਆਲਾ ਗੁਰੂ, ਵੇਰਕਾ, ਅੰਮ੍ਰਿਤਸਰ-1, ਅੰਮ੍ਰਿਤਸਰ-2, ਅੰਮ੍ਰਿਤਸਰ-3 ਅਤੇ ਅੰਮ੍ਰਿਤਸਰ-4 ਸਿੱਖਿਆ ਬਲਾਕਾਂ ਨਾਲ ਸੰਬੰਧਿਤ ਯੋਗ ਵਿਦਿਆਰਥੀ ਇਸ ਦਾਖਲਾ ਪ੍ਰਕਿਰਿਆ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀਆਂ ਭਰਨ ਦੀ ਆਖਰੀ ਮਿਤੀ 31 ਜੁਲਾਈ 2026 ਨਿਰਧਾਰਿਤ ਕੀਤੀ ਗਈ ਹੈ, ਜਦਕਿ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 28 ਨਵੰਬਰ 2026 ਨੂੰ ਕਰਵਾਈ ਜਾਵੇਗੀ। ਯੋਗਤਾ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਜਿਹੇ ਵਿਦਿਆਰਥੀ ਜੋ ਅਕਾਦਮਿਕ ਸੈਸ਼ਨ 2026-27 ਦੌਰਾਨ ਪੰਜਵੀਂ ਜਮਾਤ ਵਿੱਚ ਪੜ੍ਹ ਰਹੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਮੂਲ ਵਸਨੀਕ ਹਨ, ਉਹ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਉਮੀਦਵਾਰ ਦਾ ਜਨਮ 1 ਮਈ 2015 ਤੋਂ 31 ਜੁਲਾਈ 2017 ਦੇ ਵਿਚਕਾਰ ਹੋਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀਆਂ ਆਨਲਾਈਨ ਅਰਜ਼ੀਆਂ ਭਰਨ ਅਤੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਦਾਖਲੇ ਸਬੰਧੀ ਵਿਸਥਾਰਤ ਜਾਣਕਾਰੀ ਅਤੇ ਪ੍ਰੋਸਪੈਕਟਸ ਜਵਾਹਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਅਧਿਕਾਰਕ ਵੈੱਬਸਾਈਟ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਕਮਲਜੀਤ ਸਿੰਘ (9463348720) ਅਤੇ ਰਮਨ (9803722444) ਨਾਲ ਸੰਪਰਕ ਕਰ ਸਕਦੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *