ਡਾ ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਬਾਦੀਆਂ ਅਤੇ ਬੀ.ਡੀ.ਪੀ.ਓ ਦਫਤਰ ਸ਼੍ਰੀ ਮੁਕਤਸਰ ਸਾਹਿਬ ਵਿਚ ਨਵੇਂ ਬਣੇ ਆਦਮੀ ਕਲ਼ੀਨਿਕ ਲਈ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ :

Spread the love
MANPREET MONU 15/07/26=ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਸੁਨੀਲ ਬਾਂਸਲ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਲਈ ਦੋ ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ । ਇਸ ਭਰਤੀ ਕੀਤੇ ਗਏ ਡਾਕਟਰ ਨੂੰ ਅੱਜ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲ਼ੀਨਿਕ ਬਾਦੀਆਂ ਅਤੇ ਸ਼੍ਰੀ ਮੁਕਤਸਰ ਸਾਹਿਬ (ਬੀ.ਡੀ.ਪੀ.ਓ. ਦਫਤਰ ਵਿਚ) ਲਈ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।ਇਸ ਮੋਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾਕਟਰ ਗੌਰਵ ਸਿਆਗ ਆਮ ਆਦਮੀ ਕਲੀਨਿਕ ਬਾਦੀਆਂ ਅਤੇ ਡਾ ਜਸਮੀਨ ਕੌਰ ਨੂੰ ਬੀ.ਡੀ.ਪੀ.ਓ. ਦਫਤਰ ਵਿਚ ਨਵੇਂ ਬਣੇ ਆਮ ਆਦਮੀ ਕਲ਼ੀਨਿਕ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ।ਉਨ੍ਹਾ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾ ਰਿਹਾ ਹੈ ਤਾਂ ਜੋ ਮਰੀਜਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 47 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ।ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 112 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ ।ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੋਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ।ਇਸ ਤੋਂ ਇਲਾਵਾ ਇਨ੍ਹਾ ਆਮ ਆਦਮੀ ਕਲੀਨਿਕਾਂ ਵਿਚ ਪੰਜਾਬ ਸਰਕਾਰ ਵਲੋਂ ਹੁਣ ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਸੇਵਾਵਾਂ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਵੀ ਸ਼ੁਰੁ ਕਰ ਦਿੱਤੀਆਂ ਗਈਆਂ ਹਨ ਜਿਸ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਦਾ ਪੱਧਰ ਉੱਚਾ ਹੋਵੇਗਾ ।ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿਚ ਕੁੱਤਿਆਂ ਦੇ ਕੱਟੇ ਮਰੀਜਾਂ ਲਈ ਐਂਟੀ ਰੈਬਿਜ਼ ਵੈਕਸੀਨ ਵੀ ਲਗਾਈ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਇਹ ਸਹੂਲਤ ਘਰਾਂ ਦੇ ਨੇੜੇ ਅਤੇ ਮੁਫਤ ਉਪਲੱਬਧ ਹੋ ਗਈ ਹੈ ।ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ । ਇਸ ਮੋਕੇ ਡਾ ਜੈਦੀਪ ਸਿੰਘ ਸਹਾਇਕ ਸਿਵਲ ਸਰਜਨ, ਡਾ ਲਖਬੀਰ ਕੌਰ ਡੀ.ਆਈ.ਓ.,ਪਵਿੱਤਰ ਸਿੰਘ ਐਮ.ਐਲ.ਟੀ., ਭੁਪਿੰਦਰ ਸਿੰਘ ਪੀਏ ਹਾਜ਼ਰ ਸਨ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *