ਕਰਾਟੇ ਦੇ ਅਖਾੜੇ ‘ਚ ਅਲਾਇੰਸ ਸਕੂਲ ਦਾ ਸੁਨਹਿਰੀ ਦਬਦਬਾ, 35 ਤਗਮਿਆਂ ਨਾਲ ਜਿੱਤ ਦਾ ਝੰਡਾ ਬੁਲੰਦ 19 ਸੋਨ, 9 ਚਾਂਦੀ ਅਤੇ 7 ਕਾਂਸੀ ਦੇ ਤਗਮਿਆਂ ਨਾਲ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਵਿਦਿਆਰਥੀਆਂ ਨੇ ਵਿਖਾਇਆ ਲੋਹਾ

Spread the love
ਜੈਤੋ, 15 ਜੁਲਾਈ (ਮਨਜੀਤ ਸਿੰਘ ਢੱਲਾ) : ਐਮੇਚਿਓਰ ਕਰਾਟੇ-ਡੂ ਐਸੋਸੀਏਸ਼ਨ (ਜ਼ਿਲ੍ਹਾ ਫਰੀਦਕੋਟ) ਵੱਲੋਂ ਐਮੇਚਿਓਰ ਕਰਾਟੇ-ਡੂ ਫਾਊਂਡੇਸ਼ਨ ਪੰਜਾਬ ਦੀ ਅਗਵਾਈ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ-2026 ਵਿੱਚ ਅਲਾਇੰਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 19 ਸੋਨ, 9 ਚਾਂਦੀ ਅਤੇ 7 ਕਾਂਸੀ ਸਮੇਤ ਕੁੱਲ 35 ਤਗਮੇ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਚੈਂਪੀਅਨਸ਼ਿਪ ਦੌਰਾਨ ਵੱਖ-ਵੱਖ ਉਮਰ ਅਤੇ ਭਾਰ ਵਰਗਾਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਦਮਦਾਰ ਪ੍ਰਦਰਸ਼ਨ ਕੀਤਾ। ਸੋਨ ਤਗਮਾ ਜਿੱਤਣ ਵਾਲਿਆਂ ਵਿੱਚ ਜਸਰਤ, ਲਵਿਕ, ਸਾਨਵੀ, ਵੰਸ਼, ਨਮਨ, ਈਸ਼ਾਨ, ਮਨਕਰਨ ਸਿੰਘ, ਕੀਰਤਦੀਪ ਕੌਰ, ਕ੍ਰਿਸ਼ਿਵ ਗਰੋਵਰ, ਮਨਰੀਤ ਕੌਰ, ਨਜ਼ਪ੍ਰੀਤ ਕੌਰ, ਪਿਊਸ਼ ਗੁਪਤਾ,ਦਿਵਯਾਂਸ਼ੀ, ਗੁਰਜਸ ਸਿੰਘ, ਭਵਿਆ, ਲਖਵੀਰ ਕੌਰ ਅਤੇ ਚਕਸ਼ੂ ਸ਼ਾਮਲ ਰਹੇ। ਇਸ ਤੋਂ ਇਲਾਵਾ ਕਈ ਹੋਰ ਵਿਦਿਆਰਥੀਆਂ ਨੇ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਟੀਮ ਦੀ ਇਸ ਸ਼ਾਨਦਾਰ ਸਫਲਤਾ ਵਿੱਚ ਅਹਿਮ ਯੋਗਦਾਨ ਪਾਇਆ। ਅਲਾਇੰਸ ਇੰਟਰਨੈਸ਼ਨਲ ਸਕੂਲ  ਜੈਤੋ ਦੀ ਪ੍ਰਿੰਸੀਪਲ ਸ਼੍ਰੀਮਤੀ ਗੁਰਸੇਵਕ ਕੌਰ ਮਾਨ ਨੇ ਇਸ ਉਪਲਬਧੀ ‘ਤੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕਰਾਟੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕਰਦਾ ਰਹੇਗਾ।ਸਕੂਲ ਦੇ ਮੈਨੇਜਮੈਂਟ ਵੱਲੋਂ ਵੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਮੂਹ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕਰਾਟੇ ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *