ਪਿੰਡ ਲੱਖਪੁਰ ਵਿਖੇ 19 ਜੁਲਾਈ ਨੂੰ ਰੀਝਾਂ ਨਾਲ ਮਨਾਇਆ ਜਾਵੇਗਾ ਮੇਲਾ ਤੀਆਂ ਦਾ * ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ

Spread the love
ਫਗਵਾੜਾ 15 ਜੁਲਾਈ (  ਪ੍ਰੀਤ ਕੌਰ ਪ੍ਰੀਤੀ   ) ਸਾਉਣ ਮਹੀਨੇ ‘ਚ ਔਰਤਾਂ ਵਲੋਂ ਮਨਾਇਆ ਜਾਣ ਵਾਲਾ ਰਵਾਇਤੀ ਤੀਆਂ ਦਾ ਤਿਉਹਾਰ ‘ਮੇਲਾ ਤੀਆਂ ਦਾ’ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ 19 ਜੁਲਾਈ ਨੂੰ ਸਵੇਰੇ 11 ਤੋਂ ਦੁਪਿਹਰ 2 ਵਜੇ ਤੱਕ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਸਬੰਧੀ ਪਿੰਡ ਦੀਆਂ ਔਰਤਾਂ ਵਲੋਂ ਇਕ ਮੀਟਿੰਗ ਕੀਤੀ ਗਈ। ਜਿਸ ਵਿੱਚ ਰਿਟਾ. ਪਿ੍ਰੰਸੀਪਲ ਅਤੇ ਸਮਾਜ ਸੇਵੀ ਜਸਵਿੰਦਰ ਬੰਗੜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਹਨਾਂ ਦੇ ਨਾਲ ਤਰਲੋਚਨ ਸਿੰਘ ਅਤੇ ਪਿ੍ਰੰਸ ਹਲਵਾਈ ਨੇ ਵੀ ਮੀਟਿੰਗ ਵਿੱਚ ਹਿੱਸਾ ਲਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਪਿੰਡ ਦੀਆਂ ਔਰਤਾਂ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਸਦਕਾ 19 ਜੁਲਾਈ ਦਿਨ ਐਤਵਾਰ ਨੂੰ 5ਵਾਂ ਸਲਾਨਾ ‘ਮੇਲਾ ਤੀਆਂ ਦਾ’ ਸਮਾਗਮ ਬਹੁਤ ਹੀ ਜ਼ੋਸ਼ੋ ਖਰੋਸ਼ ਅਤੇ ਰੀਝਾਂ ਨਾਲ ਕਰਵਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਔਰਤਾਂ ਵਲੋਂ ਗਿੱਧਾ, ਬੋਲੀਆਂ, ਕਿਕਲੀ, ਪੀਂਘਾ ਰਾਹੀਂ ਪੁਰਾਤਨ ਸੱਭਿਆਚਾਰ ਨੂੰ ਸੁਰਜੀਤ ਕੀਤਾ ਜਾਵੇਗਾ। ਮੁਟਿਆਰਾਂ ਰਵਾਇਤੀ ਪੰਜਾਬੀ ਪੋਸ਼ਾਕਾਂ ਧਾਰਣ ਕਰਕੇ ਅਤੇ ਪੀਘਾਂ ਝੂਟਕੇ ਆਪਣੀ ਖੁਸ਼ੀ ਦਾ ਹਮੇਸ਼ਾ ਦੀ ਤਰ੍ਹਾਂ ਨਵੇਕਲੇ ਅੰਦਾਜ ਵਿੱਚ ਪ੍ਰਗਟਾਵਾ ਕਰਨਗੀਆਂ। ਉਹਨਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ ਵੱਖ ਪਕਵਾਨਾਂ ਤੋਂ ਇਲਾਵਾ ਚੂੜੀਆਂ ਵੰਡਣ ਦੀ ਸੇਵਾ ਵੀ ਨਿਭਾਈ ਜਾਵੇਗੀ। ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਔਰਤਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਬੀਬੀ ਪਰਮਜੀਤ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਜਸਵਿੰਦਰ ਕੌਰ, ਬਲਜੀਤ ਕੌਰ, ਕਸ਼ਮੀਰ ਕੌਰ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਗੁਰਮੀਤ ਕੌਰ, ਕਮਲਜੀਤ ਕੌਰ ਲਖਪੁਰ, ਨਰਿੰਦਰ ਕੌਰ, ਦਲਜੀਤ ਕੌਰ, ਹਰਪ੍ਰੀਤ ਪੁੰਨੀ, ਸੀਮਾ ਪੁੰਨੀ, ਪਿ੍ਰਤਪਾਲ ਕੌਰ ਫਗਵਾੜਾ, ਕੁਲਦੀਪ ਕੌਰ, ਬਲਜੀਤ ਕੌਰ, ਊਸ਼ਾ ਰਾਣੀ ਪੁੰਨੀ, ਪਲਵਿੰਦਰ ਕੌਰ, ਜਸਵੀਰ ਕੌਰ, ਗੁਰਪਾਲ ਕੌਰ, ਰਜਨੀ ਪੁੰਨੀ, ਕਿਰਨਦੀਪ ਕੌਰ, ਸਰਬਜੀਤ ਕੌਰ, ਕਮਲਜੀਤ ਪੁੰਨੀ, ਸੁਖਵਿੰਦਰ ਸੁੱਖੀ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਲੱਖਪੁਰ ਵਿਖੇ ਕਰਵਾਏ ਜਾ ਰਹੇ ਤੀਆਂ ਦਾ ਤਿਉਹਾਰ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਅਤੇ ਪਿੰਡ ਦੀਆਂ ਔਰਤਾਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *