ਨਵੇਂ ਫੀਸ ਰੈਗੂਲੇਸ਼ਨ ਕਾਨੂੰਨ ਨਾਲ ਮਾਪਿਆਂ ਨੂੰ ਮਿਲੇਗੀ ਰਾਹਤ : ਜੀ.ਪੀ 

Spread the love
ਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਆਮ ਆਦਮੀ ਪਾਰਟੀ ਐਸੀ ਵਿੰਗ ਪੰਜਾਬ ਦੇ ਪ੍ਰਧਾਨ ਤੇ ਹਲਕਾ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਲਿਆ ਗਿਆ ਨਵਾਂ ਫ਼ੈਸਲਾ ਮਾਪਿਆਂ ਲਈ ਰਾਹਤ ਭਰਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਫੀਸ ਰੈਗੂਲੇਸ਼ਨ ਕਾਨੂੰਨ ਨਾਲ ਸਕੂਲ ਹੁਣ ਨਿਰਧਾਰਿਤ ਨਿਯਮਾਂ ਅਨੁਸਾਰ ਹੀ ਫੀਸਾਂ ਵਿੱਚ ਵਾਧਾ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ 15 ਫੀਸਦੀ ਤੋਂ ਵੱਧ ਫੀਸ ਵਧਾਉਣ ਵਾਲੇ ਸਕੂਲਾਂ ਨੂੰ ਵਾਧੂ ਵਸੂਲੀ ਗਈ ਰਕਮ ਇੱਕ ਮਹੀਨੇ ਦੇ ਅੰਦਰ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਇਸ ਸਬੰਧੀ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਫੀਸ ਰੈਗੂਲੇਟਰੀ ਕਮੇਟੀ ਬਣਾਈ ਜਾਵੇਗੀ, ਜੋ ਸ਼ਿਕਾਇਤਾਂ ਦੀ ਜਾਂਚ ਕਰੇਗੀ ਅਤੇ ਲੋੜ ਪੈਣ ‘ਤੇ ਕਾਰਵਾਈ ਕਰੇਗੀ। ਗੁਰਪ੍ਰੀਤ ਸਿੰਘ ਜੀ.ਪੀ ਨੇ ਕਿਹਾ ਕਿ ਨਵੇਂ ਕਾਨੂੰਨ ਅਨੁਸਾਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ 50 ਹਜ਼ਾਰ ਰੁਪਏ, ਦੂਜੀ ਵਾਰ ਇੱਕ ਲੱਖ ਰੁਪਏ ਜੁਰਮਾਨਾ ਲੱਗੇਗਾ, ਜਦਕਿ ਵਾਰ-ਵਾਰ ਨਿਯਮ ਤੋੜਨ ‘ਤੇ ਮਾਨਤਾ ਰੱਦ ਕਰਨ ਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਹਜ਼ਾਰਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਫ਼ਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਮਾਪਿਆਂ ‘ਤੇ ਬੇਲੋੜਾ ਆਰਥਿਕ ਬੋਝ ਘਟਾਉਣਾ ਹੈ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *