ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਐਸ.ਸੀ. ਵਿਦਿਆਰਥੀ ਐਨ.ਐਸ.ਪੀ. ਪੋਰਟਲ ’ਤੇ ਕਰਨ ਅਪਲਾਈ: ਡਿਪਟੀ ਕਮਿਸ਼ਨਰ

Spread the love
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (SC) ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਉੱਚ ਵਿੱਦਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ, ਇਸ ਸਬੰਧੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਸਾਲ 2026-27 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐਨ.ਐਸ.ਪੀ.) ਪੋਰਟਲ ਰਾਹੀਂ ਲਾਗੂ ਕੀਤੀ ਜਾ ਰਹੀ ਹੈ। ਇਸ ਸਕੀਮ ਤਹਿਤ ਸਾਲ 2026-27 ਦੇ ਵਿਦਿਆਰਥੀਆਂ ਵੱਲੋਂ ਅਪਲਾਈ ਕਰਨ ਲਈ ਐਨ.ਐਸ.ਪੀ. ਪੋਰਟਲ 01 ਜੁਲਾਈ 2026 ਤੋਂ ਖੋਲ੍ਹਿਆ ਗਿਆ ਹੈ ਅਤੇ ਜਿਸ ਸਬੰਧੀ ਵਿਦਿਆਰਥੀਆਂ, ਸੰਸਥਾਵਾਂ ਅਤੇ ਡੀ.ਐਨ.ਓ. ਤੋਂ ਵੈਰੀਫਾਈ ਕਰਨ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸ਼ਡਿਊਲ ਅਨੁਸਾਰ ਪੋਰਟਲ ਉੱਪਰ ਸਕੀਮ ਖੁੱਲ੍ਹਣ ਦੀ ਮਿਤੀ 01 ਜੁਲਾਈ 2026, ਵਿਦਿਆਰਥੀਆਂ ਦੇ ਅਪਲਾਈ ਕਰਨ ਦੀ ਆਖਰੀ ਮਿਤੀ 15 ਨਵੰਬਰ, 2026, ਨੁਕਸਦਾਰ ਬੇਨਤੀਆਂ (Defective Applications) ਦੀ ਸੁਧਾਈ 30 ਨਵੰਬਰ, 2026,  ਸੰਸਥਾ (Institute) ਪੱਧਰ ’ਤੇ ਪੜਤਾਲ ਦੀ ਆਖਰੀ ਮਿਤੀ 30 ਨਵੰਬਰ, 2026 ਅਤੇ DNO/SNO/MNO ਪੱਧਰ ’ਤੇ ਅੰਤਿਮ ਪੜਤਾਲ 15 ਦਸੰਬਰ, 2026 ਹੈ। ਉਕਤ ਤੋਂ ਇਲਾਵਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ ਆਪਣੇ ਪੱਤਰ ਰਾਹੀਂ ਇਸ ਸਕੀਮ ਨੂੰ ਮਿਤੀ 30 ਸਤੰਬਰ 2026 ਤੱਕ ਜਾਂ ਇਸ ਸਕੀਮ ਦੀਆਂ ਸੋਧਾਂ ਪ੍ਰਵਾਨ ਹੋਣ ਤੱਕ, ਜੋ ਵੀ ਪਹਿਲਾਂ ਹੋਵੇ, ਤੱਕ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਜਾਰੀ ਰੱਖਣ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਜਾਰੀ ਪੱਤਰ ਰਾਹੀਂ ਸਕਾਲਰਸ਼ਿਪ ਸਕੀਮਾਂ ਵਿੱਚ ਡੀ-ਡੁਪਲੀਕੇਸ਼ਨ ਸਬੰਧੀ ਵੱਖ-ਵੱਖ ਸਕੀਮਾਂ ਦਾ ਵਰਗੀਕਰਨ ਸਬੰਧੀ ਅਤੇ ਸਕਾਲਰਸ਼ਿਪ ਸਕੀਮਾਂ ਵਿੱਚ ਸੈਂਟਰਲ ਸੈਕਟਰ ਅਤੇ ਸੈਂਟਰਲੀ ਸਪਾਂਸਰਡ ਸਕੀਮਾਂ ਵਿੱਚ ਡੋਮੋਸਾਈਲ ਸਰਟੀਫਿਕੇਟ ਵਿੱਚ ਛੋਟ ਦੇਣ ਸਬੰਧੀ ਵੀ ਪੱਤਰ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਸੰਸਥਾਵਾਂ ਦੇ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਕੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਣ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *