ਸੜਕ ਕੰਢੇ ਲੋਹੇ ਦੇ ਗਾਡਰ ਗੱਡ ਕੇ ਪੁਰਾਣੇ ਗੇਟ ਖੜ੍ਹੇ ਕਰਨ ਨਾਲ ਰਾਹਗੀਰ ਤੇ ਦੁਕਾਨਦਾਰ ਪਰੇਸ਼ਾਨ, ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਵਿਜਲੀ ਗਰੈਡ ਅੱਗੇ ਬਣੀ ਮਾਰਕੀਟ ਦਾ ਇਹ ਮਸਲਾ

Spread the love
ਬਰਨਾਲਾ, 15 ਜੁਲਾਈ 2026 ( ਬਲਵੰਤ ਸਿੰਘ ਸਿੱਧੂ): ਬਰਨਾਲਾ ਤੋਂ ਧਨੌਲਾ ਮੰਡੀ ਨੂੰ ਜਾਂਦੀ ਮੁੱਖ ਸੜਕ ’ਤੇ ਇੱਕ ਕਬਾੜ ਅਤੇ ਪੁਰਾਣਾ ਸਮਾਨ ਵੇਚਣ ਵਾਲੇ ਦੁਕਾਨਦਾਰ ਵੱਲੋਂ ਸੜਕ ਦੇ ਕੰਢੇ ਲੋਹੇ ਦੇ ਵੱਡੇ ਗਾਡਰ ਗੱਡ ਕੇ ਉਨ੍ਹਾਂ ਨਾਲ ਪੁਰਾਣੇ ਲੋਹੇ ਦੇ ਗੇਟ ਖੜ੍ਹੇ ਕੀਤੇ ਜਾਣ ਕਾਰਨ ਰਾਹਗੀਰਾਂ ਅਤੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਸੜਕ ਪਹਿਲਾਂ ਹੀ ਤੰਗ ਹੈ, ਉੱਪਰੋਂ ਸੜਕ ਦੇ ਕੰਢੇ ਗਾਡਰ ਲਗਾ ਕੇ ਵੱਡੇ-ਵੱਡੇ ਗੇਟ ਖੜ੍ਹੇ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵੱਡੀ ਗੱਡੀ ਲੰਘਦੀ ਹੈ ਤਾਂ ਹਵਾ ਦੇ ਦਬਾਅ ਨਾਲ ਇਹ ਗੇਟ ਹਿੱਲਣ ਜਾਂ ਡਿੱਗਣ ਦਾ ਖ਼ਤਰਾ ਬਣ ਜਾਂਦਾ ਹੈ, ਜਿਸ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ। ਨਾਲ ਲੱਗਦੀਆਂ ਦੁਕਾਨਾਂ ਦੇ ਮਾਲਕਾਂ ਨੇ ਦੋਸ਼ ਲਾਇਆ ਕਿ ਇਨ੍ਹਾਂ ਗੇਟਾਂ ਕਾਰਨ ਉਨ੍ਹਾਂ ਦੀਆਂ ਦੁਕਾਨਾਂ ਗਾਹਕਾਂ ਨੂੰ ਦਿਸਦੀਆਂ ਹੀ ਨਹੀਂ, ਜਿਸ ਨਾਲ ਉਨ੍ਹਾਂ ਦੇ ਕਾਰੋਬਾਰ ’ਤੇ ਬੁਰਾ ਅਸਰ ਪੈ ਰਿਹਾ ਹੈ। ਇੱਕ ਪੰਚਰ ਲਗਾਉਣ ਵਾਲੇ ਦੁਕਾਨਦਾਰ ਨੇ ਕਿਹਾ ਕਿ ਇਸ ਕਾਰਨ ਉਨ੍ਹਾਂ ਦਾ ਕੰਮ ਲਗਭਗ ਠੱਪ ਹੋ ਗਿਆ ਹੈ ਅਤੇ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਇੱਕ ਹੋਰ ਦੁਕਾਨਦਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ ਕੰਢੇ ਗੱਡੇ ਗਏ ਲੋਹੇ ਦੇ ਗਾਡਰ ਤੁਰੰਤ ਹਟਾਏ ਜਾਣ ਤਾਂ ਜੋ ਆਵਾਜਾਈ ਸੁਚਾਰੂ ਹੋ ਸਕੇ, ਹਾਦਸਿਆਂ ਦਾ ਖ਼ਤਰਾ ਟਲ ਸਕੇ ਅਤੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਵੀ ਰਾਹਤ ਮਿਲ ਸਕੇ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਤੋਂ ਮਾਮਲੇ ਦੀ ਜਾਂਚ ਕਰਕੇ ਜਲਦ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *