ਦੇਰ ਰਾਤ ਡੀਐਸਪੀ ਜੰਡਿਆਲਾ ਗੁਰੂ ਜਸਵਿੰਦਰ ਸਿੰਘ ਨੇ ਖੁਦ ਸੰਭਾਲੀ ਚੈਕਿੰਗ ਦੀ ਕਮਾਨ  ਸ਼ੱਕੀ ਵਿਅਕਤੀਆਂ ਤੋਂ ਕੀਤੀ ਪੁੱਛਗਿੱਛ

Spread the love
ਅੰਮ੍ਰਿਤਸਰ /ਜੰਡਿਆਲਾ ਗੁਰੂ,16 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ ) ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਅਪਰਾਧਿਕ ਅਨਸਰਾਂ ‘ਤੇ ਨਕੇਲ ਕੱਸਣ ਦੇ ਮੰਤਵ ਨਾਲ ਡੀਐਸਪੀ ਜੰਡਿਆਲਾ ਗੁਰੂ ਜਸਵਿੰਦਰ ਸਿੰਘ ਨੇ ਦੇਰ ਰਾਤ ਖੁਦ ਪੁਲਿਸ ਟੀਮ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ, ਜਦਕਿ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਰੱਖਣ ਅਤੇ ਕਾਨੂੰਨ ਦੀ ਉਲੰਘਣਾ ਨਾ ਕਰਨ ਲਈ ਜਾਗਰੂਕ ਕੀਤਾ ਗਿਆ। ਡੀਐਸਪੀ ਜਸਵਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਅਪਰਾਧਿਕ ਅਨਸਰਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਇਸ ਮੌਕੇ ਪੁਲਿਸ ਦੇ ਹੋਰ ਅਧਿਕਾਰੀ ਅਤੇ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਦੇਰ ਰਾਤ ਕੀਤੀ ਗਈ ਇਸ ਚੈਕਿੰਗ ਨਾਲ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਅਤੇ ਪੁਲਿਸ ਦੀ ਸਰਗਰਮੀ ਸਪੱਸ਼ਟ ਤੌਰ ‘ਤੇ ਨਜ਼ਰ ਆਈ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *