ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਭਾਰਤ ਸਿੱਖਿਆ ਰਤਨ ਐਵਾਰਡ ਨਾਲ ਸਨਮਾਨਿਤ

Spread the love
ਅੰਮ੍ਰਿਤਸਰ /ਜੰਡਿਆਲਾ ਗੁਰੂ, 16 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) ਸੇਂਟ ਸੋਲਜਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਦੇ ਸਤਿਕਾਰਯੋਗ  ਪ੍ਰਿੰਸੀਪਲ ਡਾ.ਅਮਰਪ੍ਰੀਤ ਕੌਰ ਜੀ ਨੂੰ ਲਾਇਨਜ਼ ਓਲੰਪੀਆਰਡ ਫਾਉਂਡੇਸ਼ਨ ਨਵੀਂ ਦਿੱਲੀ ਦੁਆਰਾ ਵੱਕਾਰੀ ਭਾਰਤ ਸਿੱਖਿਆ ਰਤਨ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਹ ਵਿਸ਼ੇਸ਼ ਸਨਮਾਨ ਉਹਨਾਂ ਦੀ ਸਿੱਖਿਆ ਦੇ ਖੇਤਰ ਵਿੱਚ ਯੋਗ ਅਗਵਾਈ, ਅਤੁੱਟ ਸਮਰਪਣ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ਾਨਦਾਰ ਸਿੱਖਿਆ  ਯੋਜਨਾਵਾਂ ਬਣਾਉਣਾ  ਅਤੇ  ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਜੋੜ ਕੇ ਸਮੇਂ ਦੇ ਹਾਣੀ ਬਣਾਉਣ  ਕਰਕੇ ਹੈ । ਸਕੂਲ ਦੇ ਮੈਨੇਜਰ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਡਾਇਰੈਕਟਰ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਜੀ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਉਹਨਾਂ ਦੇ ਅਣਥੱਕ ਯਤਨਾ ,ਸਮਰਪਣ ਅਤੇ ਸ਼ਾਨਦਾਰ ਯੋਗਦਾਨ ਦੀ ਸ਼ਲਾਗਾ ਕੀਤੀ। ਇਸ ਮੌਕੇ ਤੇ ਸਕੂਲ ਦੇ ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਵੀ   ਉਹਨਾਂ ਨੂੰ ਇਸ ਮਾਣ ਮੱਤੇ ਪੁਰਸਕਾਰ ਮਿਲਣ ਤੇ  ਖੁਸ਼ੀ ਮਨਾਈ।। ਪੂਰੇ ਸੇਟ ਸੋਲਜਰ ਪਰਿਵਾਰ ਨੇ ਇਸ ਮਾਣਮੱਤੇ ਅਵਾਰਡ ਦਾ ਜਸ਼ਨ ਮਨਾਇਆ ਅਤੇ ਆਉਣ ਵਾਲੇ ਸਾਲਾਂ ਵਿੱਚ ਉਹਨਾਂ ਦੀਆਂ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ।। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੰਦੀਪ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸ਼ਿਲਪਾ ਸ਼ਰਮਾ , ਕੁਆਰਡੀਨੇਟਰ ਨਿਲਾਕਸ਼ੀ ਗੁਪਤਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *