ਖੰਨਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮਨਰੇਗਾ ਵਰਕਰਾਂ ’ਤੇ ਲਾਠੀਚਾਰਜ ਦੀ ਸਾਬਕਾ ਚੇਅਰਮੈਨ ਧਰਮਪਾਲ ਭਰਥਲਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

Spread the love
ਨਵਾਂਸ਼ਹਿਰ , 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਬੀਤੇ ਦਿਨੀਂ ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਨਰੇਗਾ ਵਰਕਰਾਂ ’ਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਧਰਮਪਾਲ ਭਰਥਲਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਸਰਕਾਰ ਦੀ ਇਸ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਅਤੇ ਗਰੀਬ ਮਜ਼ਦੂਰਾਂ ‘ਤੇ ਅੰਨਾ ਤਸ਼ੱਦਦ ਕਰਾਰ ਦਿੱਤਾ ਹੈ। ਇਸ ਮਾਮਲੇ ਬਾਰੇ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਧਰਮਪਾਲ ਭਰਥਲਾ ਨੇ ਕਿਹਾ ਕਿ ਆਪਣੇ ਹੱਕਾਂ ਦੀ ਖ਼ਾਤਰ ਸ਼ਾਂਤਮਈ ਢੰਗ ਨਾਲ ਬੈਠੇ ਗਰੀਬ ਮਨਰੇਗਾ ਵਰਕਰਾਂ ’ਤੇ ਇਸ ਤਰ੍ਹਾਂ ਬੇਰਹਿਮੀ ਨਾਲ ਲਾਠੀਆਂ ਵਰ੍ਹਾਉਣਾ ਅਤੇ ਅੰਨਾ ਤਸ਼ੱਦਦ ਕਰਨਾ ਬੇਹੱਦ ਨਿੰਦਣਯੋਗ ਹੈ।  ਉਨ੍ਹਾਂ ਅੱਗੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਮਨਰੇਗਾ ਵਰਕਰ ਕੋਈ ਨਾਜਾਇਜ਼ ਮੰਗ ਨਹੀਂ ਕਰ ਰਹੇ ਸਨ, ਬਲਕਿ ਬੀਤੇ 8 ਮਹੀਨਿਆਂ ਤੋਂ ਰੁਕੀ ਹੋਈ ਆਪਣੀ ਮਿਹਨਤ ਦੀ ਤਨਖਾਹ ਦੀ ਮੰਗ ਨੂੰ ਲੈ ਕੇ ਬਿਲਕੁਲ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਸੀ ਕਿ ਉਹ ਗਰੀਬ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਪ੍ਰਬੰਧ ਕਰਦੀ ਅਤੇ ਉਨ੍ਹਾਂ ਦੀ ਰੁਕੀ ਹੋਈ ਤਨਖਾਹ ਜਾਰੀ ਕਰਦੀ, ਪਰ ਪੰਜਾਬ ਸਰਕਾਰ ਨੇ ਤਨਖਾਹ ਦੇਣ ਦੀ ਬਜਾਏ ਉਨ੍ਹਾਂ ਨੂੰ ਲਾਠੀਆਂ ਨਾਲ ਨਿਵਾਜਿਆ ਹੈ। ਧਰਮਪਾਲ ਭਰਥਲਾ ਨੇ ਆਖਿਆ ਕਿ ਅਜਿਹੇ ਗੈਰ-ਲੋਕਤੰਤਰੀ ਕਦਮਾਂ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਵਰਕਰਾਂ ’ਤੇ ਤਸ਼ੱਦਦ ਢਾਹੁਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਵਰਕਰਾਂ ਦੀ 8 ਮਹੀਨਿਆਂ ਦੀ ਰੁਕੀ ਹੋਈ ਤਨਖਾਹ ਤੁਰੰਤ ਜਾਰੀ ਕੀਤੀ ਜਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *